- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਜਿੰਦਰ ਸਿੰਘ ਰੰਧਾਵਾ ਨੇ ਉਚ ਅਧਿਕਾਰੀਆਂ ਨਾਲ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ
ਜੇਲ ਮੰਤਰੀ ਵੱਲੋਂ ਜੇਲਾਂ ਦੀ ਸੁਰੱਖਿਆ ਲਈ ਸੈਂਸਰ ਤੇ ਅਲਾਰਮਿੰਗ ਸਿਸਟਮ ਦੇ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਪਗ੍ਰੇਡ ਕਰਨ ਦੇ ਆਦੇਸ਼
ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਜੇਲਾਂ ਦੀ ਸਹੀਂ ਸਮੇਂ ‘ਤੇ ਨਿਗਰਾਨੀ ਲਈ ਨਵੀਂ ਤਕਨੀਕਾਂ ਨੂੰ ਅਪਣਾਉਂਦਿਆਂ ਸੈਂਸਰ ਤੇ ਅਲਾਰਮਿੰਗ ਸਿਸਟਮ ਦੇ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਪਗ੍ਰੇਡ ਕੀਤਾ ਜਾਵੇ। ਇਹ ਗੱਲ ਉਨਾਂ ਅੱਜ ਇਥੇ ਸੂਬੇ ਦੀਆਂ ਜੇਲਾਂ ਦੀ ਸੁਰੱਖਿਆ ਲਈ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।ਸ. ਰੰਧਾਵਾ ਨੇ ਕਿਹਾ ਕਿ ਜੇਲਾਂ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਨਵੀਆਂ ਤਕਨੀਕਾਂ ਨੂੰ ਅਪਣਾਇਆ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਵਾਪਰਨ ਤੋਂ ਬਚਿਆ ਜਾ ਸਕੇ। ਮੀਟਿੰਗ ਦੌਰਾਨ ਜੇਲ ਵਿਭਾਗ ਵੱਲੋਂ ਉਤਰ ਪ੍ਰਦੇਸ਼ ਦੀਆਂ 70 ਜੇਲਾਂ ਦੀ ਸੁਰੱਖਿਆ ਲਈ ਇਕ ਪ੍ਰਾਈਵੇਟ ਫਰਮ ਵੱਲੋਂ ਅਪਣਾਈ ਗਈ ਵਿਧੀ ਦੀ ਪੇਸ਼ਕਾਰੀ ਵੀ ਜੇਲ ਮੰਤਰੀ ਨੂੰ ਦਿਖਾਈ ਗਈ। ਇਸ ਵਿੱਚ ਦਿਖਾਇਆ ਗਿਆ ਕਿ ਜੇਲਾਂ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਗਲਤ ਅਨਸਰਾਂ ਵੱਲੋਂ ਕਿਸੇ ਵੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਕੀਤੀ ਜਾਂਦੀ ਤਿਆਰੀ ਉਪਰ ਨਜ਼ਰ ਰੱਖਦਿਆਂ ਜੇਲ ਵਿਭਾਗ ਪਹਿਲਾਂ ਹੀ ਚੌਕਸ ਹੋ ਸਕਦਾ ਹੈ। ਇਨਫਰਾਰੈਡ ਰੇਡੀਏਸ਼ਨ ਦੇ ਆਧਾਰ ‘ਤੇ ਬਣੇ ਇਸ ਸਿਸਟਮ ਰਾਹੀਂ ਕੈਦੀਆਂ ਦੀਆਂ ਫਿਜ਼ੀਕਲ ਗਤੀਵਿਧੀਆਂ ਰਾਹੀਂ ਪਹਿਲਾ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਹ ਕੋਈ ਹਿੰਸਕ ਕਾਰਵਾਈ ਕਰਨ ਜਾ ਰਹੇ ਹਨ ਜੋ ਕਿ ਚੌਕਸੀ ਦੇ ਲਿਹਾਜ਼ ਨਾਲ ਬਹੁਤ ਵਧੀਆ ਤਕਨੀਕ ਹੈ।ਸ. ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਲ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਆਪਸੀ ਬਿਹਤਰ ਤਾਲਮੇਲ ਨਾਲ ਜੇਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਲਾਂ ਵਿੱਚ ਮੁਲਾਕਾਤ ਵਾਲੀ ਥਾਂ ਦੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ ਜਦੋਂ ਕਿ ਅੰਦਰੂਨੀ ਬੈਰਕਾਂ ਅਤੇ ਜੇਲਾਂ ਦੀ ਅੰਦਰੂਨੀ ਦੀਵਾਰਾਂ ‘ਤੇ ਸੁਰੱਖਿਆ ਜੇਲ ਵਿਭਾਗ ਪ੍ਰਸ਼ਾਸਨ ਵੱਲੋਂ ਰੱਖੀ ਜਾਵੇਗੀ। ਸ. ਰੰਧਾਵਾ ਨੇ ਇਹ ਵੀ ਕਿਹਾ ਕਿ ਜੇਲਾਂ ਨੂੰ ਸਾਫ ਸੁਥਰਾ ਰੱਖਣ ਦੇ ਨਾਲ ਹਰਿਆ ਭਰਿਆ ਵੀ ਬਣਾਇਆ ਜਾਵੇ। ਜੇਲਾਂ ਅੰਦਰ ਫਲਦਾਰ ਬੂਟੇ ਲਾਏ ਜਾਣ ਅਤੇ ਇਨਾਂ ਦੀ ਸਾਂਭ ਸੰਭਾਲ ਵੀ ਕੈਦੀਆਂ ਵੱਲੋਂ ਕੀਤੀ ਜਾਵੇ।ਮੀਟਿੰਗ ਵਿੱਚ ਜੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਏ.ਡੀ.ਜੀ.ਪੀ. ਸ੍ਰੀ ਕੁਲਦੀਪ ਸਿੰਘ ਤੇ ਆਈ.ਜੀ. ਸ੍ਰੀ ਆਰ.ਕੇ.ਅਰੋੜਾ ਅਤੇ ਇੰਟੈਲੀਜੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਡਾ.ਮਨਮੋਹਨ ਵੀ ਹਾਜ਼ਰ ਸਨ।


