- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਨਾ ਝੀਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਅੱਜ
ਪੰਜਾਬ ਸਰਕਾਰ ਅਤੇ ਯੂ.ਟੀ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਸ਼ੋਅ ਦੇਖਣ ਲਈ ਖੁੱਲਾ ਸੱਦਾ
ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਯੂ.ਟੀ ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਅਤੇ 19 ਨਵੰਬਰ, 2019 ਨੂੰ ਸੁਖਨਾ ਝੀਲ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਦੋ-ਦੋ ਸ਼ੋਅ ਕਰਵਾਏ ਜਾਣਗੇ।ਪਹਿਲਾ ਸ਼ੋਅ 18 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9.ਵਜੇ ਤੱਕ ਹੋਵੇਗਾ। ਇਸੇ ਤਰਾਂ 19 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਪਹਿਲਾ ਸ਼ੋਅ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9 ਵਜੇ ਤੱਕ ਕਰਵਾਇਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਰੌਸ਼ਨੀ ਅਤੇ ਅਵਾਜ਼ ‘ਤੇ ਅਧਾਰਿਤ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਵਿਜ਼ੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜ਼ਰ ਦੀ ਅਤਿ ਅਧੁਨਿਕ ਤਕਨੀਕ ਰਾਹੀ ਸ਼ਾਨਦਾਰ ਢੰਗ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ ਯੂ.ਟੀ ਪ੍ਰਸਾਸ਼ਨ ਨੇ ਲੋਕਾਂ ਨੂੰ ਇਹ ਸ਼ੋਅ ਨੂੰ ਦੇਖਣ ਲਈ ਹੁੰਮ ਹੁਮਾ ਕੇ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ।ਉਨ੍ਹਾਂ ਨਾਲ ਹੀ ਸੱਪਸ਼ਟ ਕੀਤਾ ਹੈ ਇਹ ਸ਼ੋਅ ਲੋਕਾਂ ਨੂੰ ਮੁਫਤ ਦਿਖਾਇਆ ਜਾਵੇਗਾ ਅਤੇ ਕਿਸੇ ਤੋਂ ਕਿਸੇ ਤਰਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।


