- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਨੀਲ ਨਾਰਾਇਣ ਨੂੰ IPL ਨੇ ਦਿੱਤੀ ਕਲੀਨ ਚਿੱਟ
ਕੋਲਕਾਤਾ ਨਾਈਟ ਰਾਈਡਰਜ਼ ਨੇ ਕੈਰੇਬੀਆਈ ਸਪਿਨਰ ਸੁਨੀਲ ਨਾਰਾਇਣ ਵਿਰੁੱਧ ਆਈ. ਪੀ. ਐੱਲ. ਵਿਚ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਸ਼ਿਕਾਇਤ ‘ਤੇ ਆਈ. ਪੀ. ਐੱਲ. ਦੀ ਸ਼ੱਕੀ ਗੇਂਦਬਾਜ਼ੀ ਐਕਸ਼ਨ ਕਮੇਟੀ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਆਈ. ਪੀ. ਐੱਲ. ਨੇ ਐਤਵਾਰ ਨੂੰ ਬਿਆਨ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ। ਨਾਰਾਇਣ ਦੀ ਮੈਦਾਨੀ ਅੰਪਾਇਰਾਂ ਨੇ ਕਿੰਗਜ਼ ਇਲੈਵਨ ਪੰਜਾਬ ਵਿਰੁੱਧ ਮੈਚ ਤੋਂ ਬਾਅਦ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਸ਼ਿਕਾਇਤ ਕੀਤੀ ਸੀ। ਆਈ. ਪੀ. ਐੱਲ. ਦੀ ਸ਼ੱਕੀ ਗੇਂਦਬਾਜ਼ੀ ਐਕਸ਼ਨ ਦੀ ਨੀਤੀ ਦੇ ਅਨੁਸਾਰ ਨਾਰਾਇਣ ਨੂੰ ਚੇਤਾਵਨੀ ਸੂਚੀ ਵਿਚ ਰੱਖਿਆ ਗਿਆ ਸੀ ਤੇ ਉਸ ਨੂੰ ਟੂਰਨਾਮੈਂਟ ਵਿਚ ਗੇਂਦਬਾਜ਼ੀ ਜਾਰੀ ਰੱਖਣ ਦੀ ਮਨਜ਼ੂਰੀ ਸੀ ਪਰ ਉਸਦੀ ਇਸ ਮਾਮਲੇ ਵਿਚ ਇਕ ਹੋਰ ਸ਼ਿਕਾਇਤ ਹੋਣ ‘ਤੇ ਉਸ ਨੂੰ ਗੇਂਦਬਾਜ਼ੀ ਕਰਨ ਤੋਂ ਤਦ ਤਕ ਲਈ ਸਸਪੈਂਡ ਕਰ ਦਿੱਤਾ ਜਾਂਦਾ।ਕੋਲਕਾਤਾ ਨੇ ਇਸ ਨੂੰ ਦੇਖਦੇ ਹੋਏ ਜ਼ੋਖਿਮ ਨਹੀਂ ਲਿਆ ਤੇ ਉਸ ਨੂੰ ਪਿਛਲੇ ਕੁਝ ਮੁਕਾਬਲਿਆਂ ਵਿਚੋਂ ਬਾਹਰ ਰੱਖਿਆ। ਕਮੇਟੀ ਨੇ ਨਾਰਾਇਣ ਦੀ ਗੇਂਦਬਾਜ਼ੀ ਫੁਟੇਜ ਦੀ ਜਾਂਚ ਕੀਤੀ, ਜਿਸ ਵਿਚ ਪਾਇਆ ਗਿਆ ਕਿ ਉਸਦੀ ਕੂਹਣੀ ਸੀਮਾ ਦੇ ਦਾਇਰੇ ਵਿਚ ਹੀ ਮੁੜੀ ਸੀ। ਨਾਰਾਇਣ ਨੂੰ ਕਲੀਨ ਚਿੱਟ ਮਿਲਣ ਨਾਲ ਕੋਲਕਾਤਾ ਨੇ ਸੁੱਖ ਦਾ ਸਾਹ ਲਿਆ ਹੈ।ਨਾਰਾਇਣ ਇਸ ਤੋਂ ਪਹਿਲਾਂ 2014 ਵਿਚ ਵੀ ਆਪਣੇ ਗੇਂਦਬਾਜ਼ੀ ਐਕਸ਼ਨ ਨੂੰ ਲੈ ਕੇ ਪ੍ਰੇਸ਼ਾਨੀ ਵਿਚ ਫਸ ਚੁੱਕਾ ਹੈ। ਉਸਦੇ ਵਿਰੁੱਧ 2014 ਚੈਂਪੀਅਨਸ ਲੀਗ ਵਿਚ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਕਾਰਣ ਉਹ 2015 ਵਿਸ਼ਵ ਕੱਪ ਨਹੀਂ ਖੇਡ ਸਕਿਆ ਸੀ।


