- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਚੰਡੀਗੜ੍ਹ – ਇਸ਼ਤਿਹਾਰ ਸ਼ਾਖਾ ਦੇ ਸੁਪਰਡੰਟ ਸ. ਅਮਰਜੀਤ ਸਿੰਘ 34 ਵਰ੍ਹਿਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਉਹਨਾਂ ਨੂੰ ਇੱਕ ਮਿਹਨਤੀ ਸੁਭਾਅ, ਪੇਸ਼ੇਵਰ ਰੁਖ ਅਤੇ ਸਦਾ ਖਿੜੇ ਮੱਥੇ ਹਰ ਕੰਮ ਕਰਨ ਵਾਲਾ ਵਿਅਕਤੀ ਦੱਸਿਆ। ਇਸੇ ਤਰ੍ਹਾਂ ਹੀ ਲੋਕ ਸੰਪਰਕ ਅਧਿਕਾਰੀਆਂ ਸ. ਗੁਰਮੀਤ ਸਿੰਘ ਖਹਿਰਾ, ਸ. ਪ੍ਰੀਤਕੰਵਲ ਸਿੰਘ ਅਤੇ ਸਹਾਇਕ ਲੋਕ ਸੰਪਰਕ ਅਧਿਕਾਰੀ ਸ. ਕੁਲਤਾਰ ਸਿੰਘ ਨੇ ਸ. ਅਮਰਜੀਤ ਸਿੰਘ ਵਲੋਂ ਨਿਭਾਈ ਗਈ ਸ਼ਾਨਦਾਰ ਸੇਵਾ ਲਈ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਯਾਦਾਂ ਦੇ ਝਰੋਖੇ ਵਿੱਚੋਂ ਝਾਕਦੇ ਹੋਏ ਸ. ਅਮਰਜੀਤ ਸਿੰਘ ਨੇ ਆਪਣੇ ਸਮੂਹ ਸਾਥੀਆਂ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਭਾਗ ਨਾਲ ਆਪਣੀ ਸਾਂਝ ਕਾਇਮ ਰੱਖਣਗੇ।ਇਸ ਮੌਕੇ ਸ. ਅਮਰਜੀਤ ਸਿੰਘ ਅਤੇ ਉਹਨਾਂ ਦੇ ਪਰਿਵਾਰ ਨੂੰ ਵਿਭਾਗ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਰਵਾਏ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੇ ਸਭ ਨੂੰ ਕੀਲਿਆ। ਪ੍ਰੋਗਰਾਮ ਦਾ ਸੰਚਾਲਨ ਸ੍ਰੀ ਰਾਜੇਸ਼ ਧੀਮਾਨ ਨੇ ਬਾਖ਼ੂਬੀ ਕੀਤਾ।


