- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ
ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਕਈ ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਸੁਪਰੀਮ ਕੋਰਟ ਦੀਆਂ ਬੈਂਚਾਂ ਸਵੇਰੇ ਆਪਣੇ ਤੈਅ ਸਮੇਂ ਤੋਂ ਇਕ ਘੰਟੇ ਦੀ ਦੇਰੀ ਨਾਲ ਸੁਣਵਾਈ ਲਈ ਬੈਠਣਗੀਆਂ। ਸੁਪਰੀਮ ਕੋਰਟ ਦੇ 50 ਫੀਸਦੀ ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਹਨ। ਇਸ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੇ ਘਰਾਂ ਤੋਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਇਸ ਦੌਰਾਨ ਸਰਵਉੱਚ ਅਦਾਲਤ ਨੂੰ ਸੈਨੀਟਾਈਜ਼ ਕੀਤਾ ਜਾਵੇਗਾ ਅਤੇ ਸਾਰੇ ਬੈਂਚ ਆਪਣੇ ਤੈਅ ਸਮੇਂ ਤੋਂ ਇਕ ਘੰਟੇ ਦੀ ਦੇਰੀ ਨਾਲ ਬੈਠਣਗੀਆਂ। ਨੋਟਿਸ ਅਨੁਸਾਰ ਜੋ ਬੈਂਚ 10.30 ਵਜੇ ਬੈਠਦੀ ਹੈ, ਉਹ 11.30 ਵਜੇ ਅਤੇ ਜੋ ਬੈਂਚ 11 ਵਜੇ ਬੈਠਦੀ ਹੈ, ਉਹ ਦੁਪਹਿਰ 12 ਵਜੇ ਬੈਠੇਗੀ। ਜਿਕਰਯੋਗ ਹੈ ਕਿ ਬੀਤੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਦੇ 168912 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 904 ਵਿਅਕਤੀਆਂ ਦੀ ਮੌਤ ਹੋ ਗਈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੋਵਿਡ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਦੇਖਣ ਨੂੰ ਮਿਲੇ ਹਨ।


