- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਸਬਰੀਮਾਲਾ ਮੰਦਰ ‘ਚ ਔਰਤਾਂ ਦੀ ਐਂਟਰੀ ਨੂੰ ਹਰੀ ਝੰਡੀ
ਨਵੀਂ ਦਿੱਲੀ – ਕੇਰਲ ਦੇ ਸਬਰੀਮਾਲਾ ਮੰਦਰ ‘ਚ ਔਰਤਾਂ ਦੀ ਐਂਟਰੀ ‘ਤੇ ਲੱਗੀ ਰੋਕ ਹੁਣ ਖਤਮ ਹੋ ਗਈ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ 5 ਜੱਜਾਂ ਦੀ ਬੈਂਚ ਨੇ ਆਪਣਾ ਇਤਿਹਸਕ ਫੈਸਲਾ ਸੁਣਾਇਆ। ਪੰਜ ਜੱਜਾਂ ਦੀ ਬੈਂਚ ਦੇ ਹਿਸਾਬ ਨਾਲ ਔਰਤਾਂ ਦੇ ਪੱਖ ‘ਚ ਫੈਸਲਾ ਸੁਣਾਇਆ ਗਿਆ। ਜੱਜ ਦੀਪਕ ਮਿਸ਼ਰਾ, ਚੰਦਰਚੂੜ, ਖਾਨਵਿਲਕਰ ਨੇ ਔਰਤਾਂ ਦੇ ਪੱਖ ‘ਚ ਫੈਸਲਾ ਸੁਣਾਇਆ ਜਦਕਿ ਜਸਟਿਸ ਇੰਦੂ ਮਲਹੋਤਰਾ ਨੇ ਸਬਰੀਮਾਲਾ ਮੰਦਰ ਦੇ ਪੱਖ ‘ਚ ਫੈਸਲਾ ਸੁਣਾਇਆ। ਫੈਸਲਾ ਪੜ੍ਹਦੇ ਹੋਏ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਆਸਥਾ ਦੇ ਨਾਂ ‘ਤੇ ਲਿੰਗਭੇਦ ਨਹੀਂ ਕੀਤਾ ਜਾ ਸਕਦਾ ਹੈ। ਕਾਨੂੰਨ ਅਤੇ ਸਮਾਜ ਦਾ ਕੰਮ ਸਾਰਿਆਂ ਨੂੰ ਬਰਾਬਰੀ ਨਾਲ ਦੇਖਣ ਦਾ ਹੈ। ਔਰਤਾਂ ਲਈ ਦੋਹਰਾ ਮਾਪਦੰਡ ਉਨ੍ਹਾਂ ਦੇ ਸਨਮਾਨ ਨੂੰ ਘੱਟ ਕਰਦਾ ਹੈ।


