- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਬਰੀਮਾਲਾ ਮੰਦਰ ’ਚ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਕੋਈ ਵੀ ਹੁਕਮ ਜਾਰੀ ਕਰਨ ਤੋਂ ਇਨਕਾਰ ਦਿੱਤਾ। ਸੁਪਰੀਮ ਕੋਰਟ ਨੇ ਇਹ ਫ਼ੈਸਲਾ ਦੋ ਮਹਿਲਾ ਕਾਰਕੁਨਾਂ ਵੱਲੋਂ ਸਬਰੀਮਾਲਾ ਮੰਦਰ ’ਚ ਪੁਲੀਸ ਸੁਰੱਖਿਆ ਹੇਠ ਔਰਤਾਂ ਦਾ ਸੁਰੱਖਿਅਤ ਦਾਖਲਾ ਕਰਵਾਉਣ ਲਈ ਕੇਰਲ ਸਰਕਾਰ ਨੂੰ ਹੁਕਮ ਜਾਰੀ ਕਰਨ ਸਬੰਧੀ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਇਆ। ਸਰਬਉੱਚ ਅਦਾਲਤ ਨੇ ਕਿਹਾ, ‘ਇਹ ਮੁੱਦਾ ਭਾਵਨਾਤਮਕ ਹੈ ਅਤੇ ਉਹ ਮਾਹੌਲ ਨੂੰ ਭੜਕਾਊ ਨਹੀਂ ਬਣਾਉਣ ਚਾਹੁੰਦੀ।’’ ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਇਸ ਮਾਮਲੇ ’ਚ ਅੱਜ ਕੋਈ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਮਾਮਲਾ ਪਹਿਲਾਂ ਹੀ 7 ਜੱਜਾਂ ਦੇ ਬੈਂਚ ਕੋਲ ਭੇਜਿਆ ਜਾ ਚੁੱਕਾ ਹੈ। ਸੁਪਰੀਮ ਕੋਰਟ ਵੱਲੋਂ ਇਹ ਵੀ ਕਿਹਾ ਗਿਆ ਮਾਮਲੇ ਦੀ ਸੁਣਵਾਈ ਲਈ ਇੱਕ ਵੱਡੇ ਬੈਂਚ ਦਾ ਗਠਨ ਜਲਦੀ ਕਰਨ ਲਈ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ। ਅਦਾਲਤ ਨੇ ਕਿਹਾ ਕਿ ਬੈਂਚ ਵੱਲੋਂ ਫ਼ੈਸਲਾ ਲਏ ਜਾਣ ਤੱਕ ਕੋਈ ਵੀ ਹੁਕਮ ਨਹੀਂ ਦਿੱਤਾ ਜਾ ਸਕਦਾ ਅਤੇ ਇਸ ਵਿੱਚ ਵੀ ਕੋਈ ਸਮੱਸਿਆ ਨਹੀਂ ਹੈ ਜੇਕਰ ਖੁਸ਼ੀ ਨਾਲ ਮੰਦਰ ’ਚ ਮੱਥਾ ਟੇਕਣ ਲਈ ਔਰਤਾਂ ਦਾ ਸਵਾਗਤ ਕੀਤਾ ਜਾਵੇ।


