ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਨਵੀਂ ਦਿੱਲੀ – ਵਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਸਖ਼ਤਾਈ ਕਰਦਿਆਂ 15 ਸਾਲ ਪੁਰਾਣੇ ਪੈਟਰੋਲ ‘ਤੇ ਚਲਣ ਵਾਲੇ ਤੇ 10 ਸਾਲ ਪੁਰਾਣੇ ਡੀਜ਼ਲ ‘ਤੇ ਚਲਣ ਵਾਲੇ ਵਾਹਨਾਂ ਉਤੇ ਦਿਲੀ-ਐਸਸੀਆਰ ਵਿਚ ਮੰਗਲਵਾਰ ਨੂੰ ਤੋਂ ਪਾਬੰਦੀ ਲਾ ਦਿਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਟਰਾਂਸਪੋਰਟ ਵਿਭਾਗ ਨੂੰ ਸੜਕਾਂ ‘ਤੇ ਚਲਣ ਵਾਲੇ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕਰਨ ਲਈ ਵੀ ਹਦਾਇਤ ਕੀਤੀ ਹੈ। ਟ੍ਰਾਂਸਪੋਰਟ ਵਿਭਾਗ ਨੂੰ ਅਜਿਹੇ ਵਾਹਨਾਂ ਦੀ ਪੂਰੀ ਜਾਣਕਾਰੀ ਦੀ ਲਿਸਟ ਵੈਬਸਾਈਟ ‘ਤੇ ਅਪਲੋਡ ਕਰਨ ਲਈ ਵੀ ਕਿਹਾ ਹੈ।ਅਦਾਲਤ ਨੇ ਕਿਹਾ ਕਿ ਸਰਕਾਰ ਖੁਦ ਕਾਰਵਾਈ ਨਹੀਂ ਕਰਦੀ, ਇਸ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੋਸ਼ਲ ਮੀਡੀਆ ਅਕਾਊਂਟ ਬਣਾਉਣਾ ਚਾਹੀਦਾ ਹੈ ਜਿਸ ਵਿਚ ਲੋਕ ਪ੍ਰਦੂਸ਼ਣ ਨਾਲ ਸਬੰਧਤ ਸ਼ਿਕਾਇਤਾਂ ਕਰ ਸਕਦੇ ਹਨ।

VIA PUNJAB