- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵੱਲੋਂ ਹੈਦਰਾਬਾਦ ਮੁਕਾਬਲੇ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦੀ ਨਿਯੁਕਤੀ
ਨਵੀਂ ਦਿੱਲੀਂ – ਸੁਪਰੀਮ ਕੋਰਟ ਨੇ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਗੈਂਗਰੇਪ-ਕਤਲਕਾਂਡ ਤੋਂ ਬਾਅਦ ਹੋਏ 4 ਦੋਸ਼ੀਆਂ ਦੇ ਐਨਕਾਊਂਟਰ ਮਾਮਲੇ ਵਿੱਚ 3 ਮੈਂਬਰੀ ਜਾਂਚ ਕਮਿਸ਼ਨ ਬਣਾ ਦਿੱਤਾ ਹੈ| ਇਸ ਮਾਮਲੇ ਦੀ ਜਾਂਚ ਸਾਬਕਾ ਜੱਜ ਵੀ. ਐਸ. ਸਿਰਪੁਰਕਰ ਦੀ ਅਗਵਾਈ ਵਿੱਚ ਹੋਵੇਗੀ| ਕਸ਼ਿਮਨ ਵਿੱਚ ਸੀ.ਬੀ. ਆਈ. ਦੇ ਸਾਬਕਾ ਡਾਇਰੈਕਟਰ ਕਾਰਤੀਕੇਆ ਅਤੇ ਬੰਬੇ ਹਾਈ ਕੋਰਟ ਦੀ ਸਾਬਕਾ ਜੱਜ ਰੇਖਾ ਵੀ ਸ਼ਾਮਲ ਹੋਣਗੇ| ਕਮਿਸ਼ਨ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਵੇਗਾ| ਦਰਅਸਲ ਹੈਦਰਾਬਾਦ ਐਨਕਾਊਂਟਰ ਤੇ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਇਹ ਆਤਮ ਰੱਖਿਆ ਵਿੱਚ ਕੀਤੀ ਗਈ ਕਾਰਵਾਈ ਸੀ|


