- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਸ਼ਮਾ ਸਵਰਾਜ ਪਹੁੰਚੀ ਵੀਅਤਨਾਮ, ਦੋ-ਪੱਖੀ ਸਹਿਯੋਗ ਵਧਾਉਣ ‘ਤੇ ਹੋਵੇਗੀ ਚਰਚਾ
ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੋ ਦੇਸ਼ਾਂ ਦੀ 4 ਦਿਨ ਦੀ ਯਾਤਰਾ ਦੇ ਪਹਿਲੇ ਪੜਾਅ ਵਿਚ ਐਤਵਾਰ ਰਾਤ ਵੀਅਤਨਾਮ ਦੀ ਰਾਜਧਾਨੀ ਹਨੋਈ ਪਹੁੰਚੀ। ਉਹ ਵੀਅਤਨਾਮ ਅਤੇ ਕੰਬੋਡੀਆ ਦੀ ਚਾਰ ਦਿਨ ਦੀ ਯਾਤਰਾ ‘ਤੇ ਹੈ। ਇਸ ਯਾਤਰਾ ਦਾ ਉਦੇਸ਼ ਆਸੀਆਨ ਖੇਤਰ ਦੇ ਦੋ ਖਾਸ ਦੇਸ਼ਾਂ ਨਾਲ ਭਾਰਤ ਦੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣਾ ਹੈ। ਇਕ ਸਮਾਚਾਰ ਏਜੰਸੀ ਮੁਤਾਬਕ ਭਾਰਤੀ ਦੂਤਘਰ ਨੇ ਇੱਥੇ ਟਵੀਟ ਕੀਤਾ ਕਿ ਸਵਰਾਜ ਦਾ ਸਵਾਗਤ ਰਾਜਦੂਤ ਪੀ. ਹਰੀਸ਼, ਭਾਰਤੀ ਬੱਚਿਆਂ ਅਤੇ ਵੀਅਤਨਾਮ ਦੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੀਤਾ। ਭਾਰਤੀ ਬੱਚਿਆਂ ਨੇ ਉਨ੍ਹਾਂ ਨੂੰ ਫੁੱਲ ਦਿੱਤੇ। ਇੱਥੇ ਦੱਸ ਦਈਏ ਕਿ ਆਸੀਆਨ ਸਮੂਹ ਦੇ ਦੋ ਸ਼ਕਤੀਸ਼ਾਲੀ ਦੇਸ਼ਾਂ ਵੀਅਤਨਾਮ ਅਤੇ ਕੰਬੋਡੀਆ ਨਾਲ ਭਾਰਤ ਦੇ ਰਿਸ਼ਤੇ ਤਰੱਕੀ ‘ਤੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ,”ਆਸੀਆਨ ਵਿਚ ਇਕ ਰਣਨੀਤਕ ਹਿੱਸੇਦਾਰ ਅਤੇ ਇਕ ਖਾਸ ਦੋਸਤ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੀਅਤਨਾਮ ਦੇ ਹਨੋਈ ਪਹੁੰਚੀ, ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਹੋਇਆ। ਵਿਦੇਸ਼ ਮੰਤਰੀ ਦੀ ਦੱਖਣੀ-ਪੂਰਬੀ ਏਸ਼ੀਆ ਦੇ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਦੇ ਦੋ ਦਿਨਾਂ (27-28 ਅਗਸਤ) ਦੌਰਾਨ ਬਿਜ਼ੀ ਪ੍ਰੋਗਰਾਮ ਹਨ।”


