- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ
ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰਾਂ ਇਸ ਸਮੇਂ ਵਿਚ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ| ਸ਼ਿਕਾਇਤ ਮਿਲਣ ‘ਤੇ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਨਾ ਕਰਨ ਵਾਲਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ|ਸ੍ਰੀ ਵਿਜ ਨੇ ਅੱਜ ਅੰਬਾਲਾ ਵਿਚ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਨਾਲ ਹੀ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ| ਸੇਵਾ ਦੇ ਇਸ ਕੰਮ ਨੂੰ ਅੱਗੇ ਵਧਾਇਆ ਜਾਵੇਗਾ| ਉਨਾਂ ਕਿਹਾ ਕਿ ਕੁਝ ਵਿਭਾਗ ਅਜਿਹੇ ਹਨ, ਜਿੰਨਾਂ ਵਿਚ ਸੁਧਾਰ ਦੀ ਅਜੇ ਵੀ ਗੁੰਜਾਇਸ਼ ਹੈ| ਉਨਾਂ ਵਿਭਾਗਾਂ ਵਿਚ ਇਕ-ਇਕ ਕਰਕੇ ਸੁਧਾਰ ਦੇ ਕੰਮਾਂ ਨੂੰ ਅਧਿਕਾਰੀਆਂ ਦੇ ਸਹਿਯੋਗ ਨਾਲ ਅਮਲੀਜਾਮਾ ਪਹਿਨਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ| ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਕਾਸ ਕੰਮਾਂ ਨੂੰ ਪੂਰਾ ਕਰਨ ਵਿਚ ਤੇਜੀ ਲਿਆਉਣ|


