- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮੁਫ਼ਤ 1330 ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦੇਣ ਲਈ ਯੂਨੀਵਰਸਲ ਹੈਲਥ ਕੇਅਰ ਸਕੀਮ ਸ਼ੁਰੂ : ਸਿਹਤ ਮੰਤਰੀ
ਜਲੰਧਰ – ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮੁਫ਼ਤ 1330 ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦੇਣ ਲਈ ਯੂਨੀਵਰਸਲ ਹੈਲਥ ਕੇਅਰ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ,ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ, ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ , ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਤੇ ਗਤੀਸ਼ੀਲ ਤੇ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਨੂੰ 5 ਲੱਖ ਰੁਪਏ ਦਾ ਸਿਹਤ ਬੀਮੇ ਦਾ ਲਾਭ ਪਹੁੰਚਾਇਆ ਜਾਵੇਗਾ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਸਕੀਮ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਨੂੰ ਪਹਿਲ ਦਿੰਦਿਆਂ ਇਸ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਵੱਡੀਆਂ ਭਰਤੀਆਂ ਕਰਨ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ., ਖੂਨ, ਕਾਲਾ ਪੀਲੀਆ, ਮਲੇਰੀਆ ਅਤੇ ਹੋਰ ਜਰੂਰੀ ਟੈਸਟਾਂ ਦੇ ਨਾਲ ਨਾਲ ਡਾਇਲਸੈਸ ਦੀ ਸੁਵਿਧਾ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਨੂੰ ਸਿਹਤ ਮੰਦ ਸੂਬਾ ਬਣਾਉਣ ਲਈ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਮਿਲਾਵਟੀ ਖਾਧ ਪਦਾਰਥਾਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਪੂਰੇ ਰਾਜ ਵਿੱਚ ਭੋਜਨ ਜਾਂਚ ਵੈਨਾਂ ਵਲੋਂ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਜਿਥੇ ਇਕ ਪਾਸੇ ਮਿਲਾਵਟੀ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਦੂਜੇ ਪਾਸੇ ਜੀਵਨ ਪੱਧਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸ੍ਰੀ ਮਹਿੰਦਰਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਕਈ ਅਹਿਮ ਫੈਸਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਕਿਸਾਨਾਂ ਦੇ ਹੁਣ ਤੱਕ 8000 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ। ਸ੍ਰੀ ਮਹਿੰਦਰਾ ਨੇ ਕਿਹਾ ਕਿ ਸਮਾਜ ਦੇ ਹਰ ਵਰਗਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਪੜ੍ਹਨ ਦਾ ਸੱਦਾ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਾਰਿਆਂ ਲਈ ਬਰਾਬਰ ਹੱਕਾਂ ਨੂੰ ਯਕੀਨੀ ਬਣਾਉਂਦੀ ਹੈ।ਇਸ ਇਤਿਹਾਸਿਕ ਦਿਹਾੜੇ ’ਤੇ ਲੋਕਾਂ ਨੂੰ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਦਾ ਸੱਦਾ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਾਡੇ ਦੇਸ਼ ਦੇ ਅਣਗਿਣਤ ਦੇਸ਼ ਭਗਤਾਂ ਅਤੇ ਸੁਤੰਤਰਤਾ ਸੈਨਾਨੀਆਂ ਜਿਨਾਂ ਨੇ ਬ੍ਰਿਟਿਸ਼ ਸਾਮਰਾਜ ਤੋਂ ਆਜਾਦੀ ਪ੍ਰਾਪਤੀ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਉਨਾਂ ਦੇ ਸੁਪਨਿਆਂ ਨੂੰ ਹਰ ਹਾਲਤ ਵਿੱਚ ਸਾਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਅਹਿਮ ਦਿਨ ’ਤੇ ਭਾਰਤ ਇਕ ਪ੍ਰਭੂਸੱਤਾ ਸੰਪਨ ਰਾਸ਼ਟਰ ਬ੍ਯਣਿਆ ਹੈ ਅਤੇ ਇਸ ਦਿਨ ਨੂੰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਾਡੀ ਆਉਣ ਵਾਲੀ ਪੀੜ੍ਹੀ ਲਈ ਹਮੇਸ਼ਾਂ ਹੀ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵਲੋਂ ਸ਼ਾਨਦਾਰ ਮਾਰਚ ਪਾਸਟ ਜਿਸ ਵਿੱਚ ਕੇਂਦਰੀ ਰਿਜਰਵ ਪੁਲਿਸ ਬੱਲ, ਇੰਡੋ-ਤਿੱਬਤੀਅਨ ਸੀਮਾ ਬੱਲ, ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ, ਐਨ.ਸੀ.ਸੀ., ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਜਿਨਾਂ ਦੀ ਅਗਵਾਈ ਪਰੇਡ ਕਮਾਂਡਰ ਸਹਾਇਕ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਕਰ ਰਹੇ ਸਨ ਤੋਂ ਸਲਾਮੀ ਲਈ। ,ਇਸੇ ਤਰ੍ਹਾਂ ਇਕ ਰੰਗਾ ਰੰਗ ਪ੍ਰੋਗਰਾਮ ਜਿਸ ਵਿੱਚ ਪੀ.ਟੀ.ਸ਼ੋਅ, ਗਿੱਧਾ, ਭੰਗੜਾ ਅਤੇ ਹੋਰ ਲੋਕ ਨਾਚ ਸ਼ਾਮਿਲ ਸਨ ਵਲੋਂ ਦਰਸ਼ਕਾਂ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। .,ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਵਲੋਂ ਸੁਤੰਤਰਤਾ ਸੈਨਾਨੀ ਦੇਵ ਵਰਤ ਸ਼ਰਮਾ, ਪ੍ਰੇਮ ਸਾਗਰ ਅਤੇ ਜਵਾਹਰ ਲਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਵੱਖ ਵੱਖ ਖੇਤਰਾਂ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਸਮਾਜਿਕ ਖੇਤਰ ਵਿੱਚ ਵਧੀਆ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਰਜਿੰਦਰ ਬੇਰੀ, ਬਾਵਾ ਹੈਨਰੀ, ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ, ਮੇਅਰ ਨਗਰ ਨਿਗਮ ਜਲੰਧਰ ਜਗਦੀਸ਼ ਰਾਜ ਰਾਜਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਵੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ.(ਦਿਹਾਤੀ) ਨਵਜੋਤ ਸਿੰਘ ਮਾਹਲ, ਕਮਿਸ਼ਨਰ ਨਗਰ ਨਿਗਮ ਦੀਪਰਵਾ ਲਾਕੜਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪੀ.ਬੀ.ਐਸ.ਪਰਮਾਰ ਅਤੇ ਗੁਰਮੀਤ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਪਰਮਵੀਰ ਸਿੰਘ ਅਤੇ ਹੋਰ ਹਾਜ਼ਰ ਸਨ।


