ਸੂਬੇ ਵਿੱਚ 9381242 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

12356.83 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ – ਪੰਜਾਬ ਵਿੱਚ 30 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9381242 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 12356.83 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 9312208 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 69034 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 3171128 ਟਨ, ਮਾਰਕਫੈੱਡ ਵੱਲੋਂ 2170230 ਟਨ ਅਤੇ ਪਨਸਪ ਵੱਲੋਂ 1907857 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 925907 ਟਨ ਅਤੇ 971937 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 165149 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB