- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 84 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਸੂਬੇ ਵਿੱਚ 248511 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 59498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64353 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 60305 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 33392 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 25669 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 5293 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।23 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 114,62267 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


