- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ
ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਖਿਲਾਫ਼ ਮਾਮਲਾ ਹੋਇਆ ਦਰਜ
ਚੰਡੀਗੜ੍ਹ – ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖਿਲਾਫ਼ ਸੋਸ਼ਲ ਮੀਡੀਆ ‘ਤੇ ਅਭੱਦਰ ਟਿੱਪਣੀਆਂ ਕਰ ਰਿਹਾ ਸੀ, ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਅਤੇ ਅੱਜ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖਿਲਾਫ਼ ਐਫ.ਆਈ.ਆਰ. ਨੰ. 164 ਮਿਤੀ 19/07/21 ਨੂੰ ਆਈ.ਟੀ.ਐਕਟ ਦੀ ਧਾਰਾ 67 ਅਤੇ ਆਈ.ਪੀ.ਸੀ. ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ।


