- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ
ਖਾਲਸੇ ਦੀ ਜਨਮ ਭੂਮੀ ਤੇ ਮਾਤਾ ਨੈਣਾ ਦੇਵੀ ਨੂੰ ਜੋੜਨਾ ਹਿੰਦੂ-ਸਿੱਖ ਤੰਦਾਂ ਨੂੰ ਕਰੇਗਾ ਹੋਰ ਮਜ਼ਬੂਤ: ਨਵਜੋਤ ਸਿੰਘ ਸਿੱਧੂ
ਚੰਡੀਗੜ – ”ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਬੇਹੱਦ ਵੱਕਾਰੀ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ ਹੋ ਗਿਆ ਹੈ। ਇੱਕ ਵਾਰ ਸ਼ੁਰੁ ਹੋਣ ‘ਤੇ ਇਹ ਪ੍ਰਾਜੈਕਟ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਪੱਖੋਂ ਮੀਲ ਦਾ ਪੱਥਰ ਸਾਬਿਤ ਹੋਵੇਗਾ ਸਗੋਂ ਹਿੰਦੂ-ਸਿੱਖ ਤੰਦਾਂ ਨੂੰ ਹੋਰ ਮਜ਼ਬੂਤ ਵੀ ਕਰੇਗਾ।”ਅੱਜ ਇੱਥੇ ਪੰਜਾਬ ਮਿਉਂਸਪਲ ਭਵਨ ਵਿਖੇ ਹਿਮਾਚਲ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਸੱਭਿਆਚਾਰ ਤੇ ਸੈਰ ਸਪਾਟਾ) ਸ੍ਰੀ ਰਾਮ ਸੁਭਾਗ ਸਿੰਘ ਨਾਲ ਇਸ ਰੋਪਵੇਅ ਪ੍ਰਾਜੈਕਟ ਦੀ ਮੁੜ ਸ਼ੁਰੂਆਤ ਕਰਨ ਬਾਰੇ ਗੰਭੀਰ ਵਿਚਾਰਚਰਚਾ ਮਗਰੋਂ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦਰਮਿਆਨ ਇੱਕ ਇਕਰਾਰਨਾਮਾ (ਐਮ.ਓ.ਯੂ.) ਹਸਤਾਖ਼ਰਿਤ ਕੀਤਾ ਗਿਆ ਸੀ ਪਰ ਇਹ 2014 ਵਿੱਚ ਠੰਢੇ ਬਸਤੇ ਵਿੱਚ ਪੈ ਗਿਆ ਸੀ। ਇਸ ਦੀ ਮੁੜ ਸ਼ੁਰੂਆਤ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ। ਸ. ਸਿੱਧੂ ਨੇ ਅੱਗੇ ਕਿਹਾ ਕਿ ਇਸ ਇਕਰਾਰਨਾਮੇ ਉੱਤੇ ਇਸੇ ਮਹੀਨੇ ਦੌਰਾਨ ਸਹੀ ਪਾਈ ਜਾਵੇਗੀ ਜਿਸ ਨਾਲ ਇਹ ਪ੍ਰਾਜੈਕਟ ਰਫ਼ਤਾਰ ਫੜੇਗਾ।
ਮੀਟਿੰਗ ਦੇ ਦੌਰਾਨ ਸ੍ਰੀ ਰਾਮ ਸੁਭਾਗ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬੀਤੇ ਦਿਨੀਂ ਹੋਈ ਆਪਣੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਉੱਤੇ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 200 ਕਰੋੜ ਰੁਪਏ ਹੋਵੇਗੀ ਅਤੇ ਇਹ 3.5 ਕਿਲੋਮੀਟਰ ਦਾ ਫਾਸਲਾ ਤੈਅ ਕਰੇਗਾ। ਉਨਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਸਮਝਦੇ ਹੋਏ ਇੱਕ ਅਜਿਹੀ ਉੱਚ ਕੋਟੀ ਦੀ ਕੰਪਨੀ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਜਿਸਦਾ ਰਿਕਾਰਡ ਹਾਦਸਿਆਂ ਤੋਂ ਰਹਿਤ ਹੋਵੇਗਾ। ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਸਬੰਧੀ ਸਭ ਜ਼ਰੂਰੀ ਮਨਜ਼ੂਰੀਆਂ ਲਈਆਂ ਜਾਣਗੀਆਂ ਅਤੇ ਇਸ ਪ੍ਰਾਜੈਕਟ ਨੂੰ ਸਫ਼ਲਤਾ ਨਾਲ ਨੇਪਰੇ ਚਾੜਨ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਰੌਸ਼ਨ ਸੰਕਾਰੀਆ ਅਤੇ ਡਾਇਰੈਕਟਰ ਸ. ਮਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।


