- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਐਸ.ਏ.ਐਸ. ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਏ ਗਏ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਬਿੰਦਰੱਖ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ (12 ਸਾਲ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ) ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ|ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੁਆਰਾ ਉਚਾਰਨ ਕੀਤੇ ਧੁੱਰ ਕੀ ਬਾਣੀ ਦੇ 18 ਰਾਗਾਂ ਵਿੱਚ 907 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਉਨਾਂ ਨੇ ਹਿੰਦੂ ਧਰਮ ਵਿੱਚ ਚੱਲਦੀ ਸਮਾਜਿਕ ਕੁਰੀਤੀ ਸੱਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ|ਭਾਈ ਅਮਰੀਜਤ ਸਿੰਘ ਜੀ ਖਾਲਸਾ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਚੰਡੀਗੜ੍ਹ ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ, ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ , ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 7 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਠੰਡੇ ਮੀਠੇ ਜੱਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|


