- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਨਾਲ ਮਨਾਏ ਗਏ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਭਾਈ ਗੁਰਦੇਵ ਸਿੰਘ ਮਸੋਲ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ| ਭਾਈ ਸਤਿੰਦਰਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਅਖੰਡ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ| ਇਸ ਤੋਂ ਇਲਾਵਾ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਓਂਕਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ ਦਾ ਪੰਥਕ ਢਾਡੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰ ਜੱਥਾ, ਬੀਬੀ ਤਜਿੰਦਰ ਕੌਰ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|


