- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਮੋਦੀ ਅਤੇ 65 ਮੰਤਰੀ ਰਾਸ਼ਟਰਪਤੀ ਭਵਨ ਵਿਖੇ ਅੱਜ ਲੈਣਗੇ ਹਲਫ਼
6 ਹਜ਼ਾਰ ਅਹਿਮ ਮਹਿਮਾਨ ਭਰਨਗੇ ਹਾਜ਼ਰੀ
ਨਵੀਂ ਦਿੱਲੀ – ਭਾਰਤ ਦੇ ਨਾਮਜ਼ਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰਦਾਸ ਮੋਦੀ ਆਪਣੇ ਮੰਤਰੀ ਮੰਡਲ ਸਮੇਤ ਭਲਕੇ ਵੀਰਵਾਰ 30 ਮਈ ਨੂੰ ਸ਼ਾਮੀ 7 ਵਜੇ ਰਾਸ਼ਟਰਪਤੀ ਭਵਨ ਵਿਖੇ ਆਪਣੇ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਲੈਣਗੇ। ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸ੍ਰੀ ਮੋਦੀ ਦੇ ਨਾਲ 65 ਮੰਤਰੀ ਵੀ ਸਹੁੰ ਚੁੱਕਣਗੇ। ਕੇਂਦਰੀ ਮੰਤਰੀ ਬਣਾਏ ਜਾਣ ਵਾਲੇ ਆਗੂਆਂ ਵਿੱਚ ਸ੍ਰੀ ਅਮਿਤ ਸ਼ਾਹ, ਸ੍ਰੀ ਰਾਜਨਾਥ ਸਿੰਘ, ਸ੍ਰੀ ਨਿਤਿਨ ਗਡਕਰੀ, ਨਿਰਮਲਾ ਸੀਤਾਰਮਣ, ਸ੍ਰੀ ਰਵੀਸ਼ੰਕਰ ਪ੍ਰਸਾਦ, ਸ੍ਰੀ ਪਿਊਸ਼ ਗੋਇਲ, ਸ੍ਰੀ ਨਰਿੰਦਰ ਤੋਮਰ, ਸ੍ਰੀ ਪ੍ਰਕਾਸ਼ ਜਾਵੇਡਕਰ, ਸਮ੍ਰਿਤੀ ਇਰਾਨੀ ਸ਼ਾਮਿਲ ਹਨ। ਦੇਸ਼ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਆਪਣੀ ਸੇਹਤ ਦੇ ਆਧਾਰ ਉੱਪਰ ਮੰਤਰੀ ਮੰਡਲ ਵਿੱਚ ਮੁੜ ਸ਼ਾਮਿਲ ਹੋਣ ਤੋਂ ਮਨਾ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧੀ ਸ੍ਰੀ ਮੋਦੀ ਨੂੰ ਪੱਤਰ ਲਿਖਿਆ ਹੈ। ਨਵੇਂ ਮੰਤਰੀ ਮੰਡਲ ਵਿੱਚ ਭਾਜਪਾ ਦੀਆਂ 2 ਸਹਿਯੋਗੀ ਪਾਰਟੀਆਂ ਸ਼ਿਵ ਸੈਨਾ ਅਤੇ ਜੇ.ਡੀ.ਯੂ. ਦੇ 2-2 ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਵਿੱਚ ਇੱਕ ਕੈਬਨਿਟ ਮੰਤਰੀ ਅਤੇ ਇੱਕ ਰਾਜ ਮੰਤਰੀ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ‘ਚ ਨੁਮਾਇੰਦਗੀ ਬਾਰੇ ਹਾਲੇ ਤੱਕ ਕੋਈ ਸੂਚਨਾ ਨਹੀਂ ਹੈ। ਬੇਸ਼ੱਕ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕੇਂਦਰੀ ਮੰਤਰੀ ਮਡਲ ਵਿੱਚ ਸ਼ਾਮਿਲ ਹੋਣ ਲਈ ਕੋਸ਼ਿਸ਼ ਕਰ ਰਹੇ ਹਨ।ਸਹੁੰ ਚੁੱਕ ਸਮਾਗਮ ਮੌਕੇ ਬਹੁਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਰਾਜਪਾਲ, ਵਿਦੇਸ਼ੀ ਮਹਿਮਾਨਾਂ ਸਮੇਤ 6,000 ਤੋਂ ਵੀ ਵੱਧ ਬੇਹੱਦ ਅਹਿਮ ਸ਼ਖ਼ਸੀਅਤਾਂ ਦੇ ਹਾਜ਼ਰੀ ਭਰਨ ਦੀ ਸੰਭਾਵਨਾ ਹੈ। ਇਹ ਸਮਾਰੋਹ ਦਰਬਾਰ ਹਾਲ ਵਿੱਚ ਨਹੀਂ, ਸਗੋਂ ਰਾਸ਼ਟਰਪਤੀ ਭਵਨ ਦੇ ਅਗਲੇ ਹਿੱਸੇ ‘ਚ ਹੋਵੇਗਾ। ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਮਜ਼ਦ ਪ੍ਰਧਾਨ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁਕਾਉਣਗੇ।


