- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਵਿਨੋਦ ਕੁਮਾਰ ਵੱਲੋਂ ਕਾਫ਼ੀ ਟੇਬਲ ਬੁੱਕ ਰਿਲੀਜ਼
ਚੰਡੀਗੜ੍ਹ – ਪੰਜਾਬ ਰਾਜ ਦੇ ਲੋਕਪਾਲ ਸ੍ਰੀ ਵਿਨੋਦ ਕੁਮਾਰ ਵੱਲੋਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਕੰਪੇਰੇਟਿਵ ਸਟੱਡੀ ਆਫ਼ ਲੀਗਲ ਸਿਸਟਮ ਆਫ਼ ਸਿੰਗਾਪੁਰ ਐਂਡ ਇੰਡੀਆ’ ਰਿਲੀਜ਼ ਕੀਤੀ ਗਈ।ਇਹ ਕਿਤਾਬ ਭਾਰਤ ਅਤੇ ਸਿੰਗਾਪੁਰ ਦੇ ਕਾਨੂੰਨੀ ਪ੍ਰਣਾਲੀ ‘ਤੇ ਤੁਲਨਾਤਮਕ ਅਧਿਐਨ ਰਾਹੀਂ ਝਾਤ ਪਾਉਂਦੀ ਹੈ। ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਤਸਵੀਰਾਂ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਬੋਲਦਿਆਂ ਪੰਜਾਬ ਰਾਜ ਦੇ ਲੋਕਪਾਲ ਸ੍ਰੀ ਵਿਨੋਦ ਕੁਮਾਰ ਨੇ ਸ੍ਰੀ ਹਰਪ੍ਰੀਤ ਸੰਧੂ ਨੂੰ ਇਸ ਕਾਰਜ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਲਾਭ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਅਤੇ ਕਾਨੂੰਨ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਇਸ ਕਿਤਾਬ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਤਾਬ ਭਾਸ਼ਾਈ ਬੰਧਜ ਤੋਂ ਮੁਕਤ ਹੈ ਅਤੇ ਇੱਕ ਸਾਧਾਰਣ ਵਿਅਕਤੀ ਤਸਵੀਰਾਂ ਜ਼ਰੀਏ ਇਸ ਨੂੰ ਚੰਗੀ ਤਰ੍ਹਾਂ ਸਮਝ ਸਕਦਾ ਹੈ।


