ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ

ਗੁਜਰਾਤ, ਮਹਾਂਰਾਸ਼ਟਰ ਤੇ ਵੱਖ-ਵੱਖ ਰਾਜਾਂ ਵੱਲੋਂ ਸੱਭਿਆਚਾਰਕ ਰੰਗਾਂ ਦੀ ਖੂਬਸਰਤ ਪੇਸ਼ਕਾਰੀ

ਗੁਰਦਾਸਪੁਰ – ਗੁਰਦਾਸਪੁਰ ਵਿਖੇ 12 ਦਿਨ ਚੱਲਣ ਵਾਲੇ ‘ਖੇਤਰੀ ਸਰਸ ਮੇਲੇ’ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ, ਜਿਸ ਵਿਚ ਭਾਰਤ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 500 ਤੋਂ ਜ਼ਿਆਦਾ ਕਾਰੀਗਾਰ, 150 ਦੇ ਕਰੀਬ ਕਲਾਕਾਰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਵਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ ਕੀਤਾ ਗਿਆ, ਉਨਾਂ ਦੇ ਨਾਲ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸ਼ਦ ਗੁਰਦਾਸਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਅਤੇ ਰਮਨ ਕੋਛੜ ਐਸ.ਡੀ.ਐਮ ਦੀਨਾਨਗਰ ਵੀ ਮੋਜੂਦ ਸਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ 4 ਤੋਂ 15 ਫਰਵਰੀ ਤਕ ਰੋਜਾਨਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ‘ਖੇਤਰੀ ਸਰਸ ਮੇਲਾ’ 2020 ਲਗਾਇਆ ਗਿਆ ਹੈ। ਇਸ ਵਾਰ ਨਵੀਂ ਪਹਿਲ ਕਦਮੀ ਕਰਦਿਆਂ ਮੇਲੇ ਵਿਚ ਲੱਕੀ ਡਰਾਅ ਵੀ ਕੱਢਿਆ ਜਾਵੇਗਾ, ਜਿਸ ਵਿਚ ਕਾਰ, ਬੁਲਟ ਮੋਟਰਸਾਈਕਲ, ਐਕਟਿਵ ਸਕੂਟਕੀ ਤੇ ਹੋਰ ਕਈ ਪ੍ਰਕਾਰ ਦੇ ਦਿੱਲ ਖਿੱਚਵੇਂ ਇਨਾਮ ਸ਼ਾਮਿਲ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤ ਅਤੇ ਪੰਜਾਬ ਸਰਕਾਰ ਵਲੋਂ ‘ਖੇਤਰੀ ਸਰਸ ਮੇਲੇ’ ਵਿਚ ਹੁਨਰਮੰਦ ਲੋਕਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਅਤੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸ਼ਾਨਦਾਰ ਵਸਤਾਂ ਨੂੰ ਪੇਸ਼ ਕਰਨ ਦਾ ਸ਼ਾਨਦਾਰ ਮੋਕਾ ਮੁਹੱਈਆ ਕਰਵਾਇਆ ਗਿਆ ਹੈ। ਮੇਲੇ ਵਿਚ ਲੋੜਵੰਦ ਕਾਰੀਗਰ ਅਤੇ ਹੁਨਰਮੰਦ ਲੋਕਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ, ਜਿਥੇ ਉਹ ਆਪਣੀ ਵਸਤਾਂ ਲੋਕਾਂ ਨੂੰ ਵੇਚਦੇ ਹਨ। ਉਨਾਂ ਦੱਸਿਆ ਕਿ ਇਸ ਦੇ ਨਾਲ ਇਸ ਮੇਲੇ ਦੌਰਾਨ ਵੱਖ-ਵੱਖ ਸੂਬਿਆਂ ਦੇ ਸੱਭਿਆਚਾਰ ਰੰਗ ਵੇਖਣ ਨੂੰ ਮਿਲਦੇ ਹਨ, ਜਿਸ ਨਾਲ ਆਪਸੀ ਸੱਭਿਆਚਾਰ ਅਤੇ ਸਾਂਝ ਦਾ ਆਦਾਨ ਪ੍ਰਦਾਨ ਹੁੰਦਾ ਹੈ। ਉਨਾਂ ਦੱਸਿਆ ਕਿ ਬੀਤੇ ਸਾਲ 2019 ਵਿਚ ਬਟਾਲਾ ਵਿਖੇ ‘ਖੇਤਰੀ ਸਰਸ ਮੇਲਾ’ ਕਰਵਾਇਆ ਗਿਆ ਸੀ ਜਿਸ ਵਿਚ ਲੱਖਾਂ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਸੀ।ਉਨਾਂ ਨੇ ਅੱਗੇ ਦੱਸਿਆ ਕਿ ‘ਖੇਤਰੀ ਸਰਸ ਮੇਲੇ ‘ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 500 ਤੋਂ ਜ਼ਿਆਦਾ ਕਾਰੀਗਰ, 150 ਕਲਾਕਾਰ ਅਤੇ ਸਵੈ ਸਹਾਇਤਾ ਸਕੀਮਾਂ ਦੇ ਮੈਂਬਰਾਂ ਵਲੋਂ ਆਪਣੀਆਂ ਤਿਆਰ ਕੀਤੀਆਂ ਵੱਖ-ਵੱਖ ਵਸਤਾਂ/ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਰਨ ਲਈ ਪੁਹੰਚੇ ਹਨ। ਕਲਾਕਾਰ ਰੋਜਾਨਾ ਆਪਣੀ ਪੇਸ਼ਕਾਰੀਆਂ ਪੇਸ਼ ਕਰਨਗੇ ਅਤੇ ਲੋਕਾਂ ਦੇ ਬੈਠਣ ਲਈ ਬੁਤ ਵਧੀਆਂਪੰਡਾਲ ਲਗਾਇਆ ਗਿਆ ਹੈ ਬੈਠਣ ਲਈ ਕੁਰਸੀਆਂ ਲਗਾਈਆਂ ਗਈਆਂ ਹਨ। ਵੱਡੀ ਤਦਾਦ ਵਿਚ ਪੁਹੰਚਣ ਵਾਲੇ ਲੋਕਾਂ ਦੀ ਸਹਲੂਤ ਨੂੰ ਮੁੱਖ ਰੱਖਦਿਆਂ ਵਾਹਨਾਂ ਲਈ ਪਾਰਕਿੰਗ ਬਣਾਈ ਗਈ ਹੈ ਅਤੇ ਆਵਾਜਾਈ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਜਿਹੜੀਆ ਵੀ ਕੰਪਨੀਆ/ ਫਰਮਾਂ ਇਸ ਮੇਲੇ ਵਿਚ ਆਪਣੀਆ ਪ੍ਰਦਰਸ਼ਨੀਆਂ/ਐਡਵਰਟਾਈਜ਼ਮੈਂਟ ਜਾਂ ਆਪਣੀਆਂ ਬਣਾਈਆ ਹੋਈਆ ਵਸਤੂਆਂ ਦੀ ਵਿਕਰੀ ਕਰਨਾ ਚਾਹੁੰਦੇ ਹੋਣ ਉਹ ਜਿਲਾ੍ਹ ਦਿਹਾਤੀ ਵਿਕਾਸ ਏਜੰਸੀ/ ਦਫਤਰ ਵਧੀਕ ਡਿਪਟੀ ਕਸ਼ਿਨਰ (ਵਿਕਾਸ), ਨੇੜੇ ਪੰਚਾਇਤ ਘਰ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਬਾਜਵਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨਾਲ ‘ਖੇਤਰੀ ਸਰਸ ਮੇਲੇ’ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸੱਭਿਆਚਾਰਕ ਰੰਗ ਮਾਨਣ। ਇਸ ਮੌਕੇ ਸਰਵ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ, ਡਾਇਰੈਕਟਰ ਪ੍ਰੋਫੈਸਰ ਸੁਭਾਗਿਆ ਵਰਧਨ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਹਰਮਨਪ੍ਰੀਤ ਸਿੰਘ ਸਕਤੱਰ ਜਿਲਾ ਹੈਰੀਟੇਜ ਸੁਸਾਇਟੀ, ਸ੍ਰੀਮਤੀ ਰਕੇਸ ਬਾਲਾ ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ਼ ਕਾਊਂਸਲਰ, ਡੀ.ਐਸ.ਪੀ ਸੁਖਪਾਲ ਸਿੰਘ, ਸੀਨੀਅਰ ਕਾਂਗਰਸੀ ਨੇਤਾ ਦਰਸ਼ਨ ਮਹਾਜਨ, ਸੁਰਿੰਦਰ ਸ਼ਰਮਾ, ਸਿੰਕਦਰ ਸਿੰਘ ਪੀ.ਏ, ਦਵਿੰਦਰ ਸਿੰਘ ਭੋਲੇਕੇ, ਨਿਰਮਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਕਾਲਾ, ਬਲਵਿੰਦਰ ਸਿੰਘ ਭਾਲੋਵਾਲੀ, ਅਮਰਜੀਤ ਸਿੰਘ , ਅਮਰਬੀਰ ਸਿੰਘ, ਅਮਰਪਾਲ ਸਿੰਘ, ਡਾ. ਵਿਜੇ ਸ਼ਰਮਾ, ਐਸ.ਡੀ.ਓ ਕੰਵਰਜੀਤ ਰੱਤੜਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ, ਚੇਅਰਮੈਨ ਬਾਜਵਾ ਤੇ ਪਾਹੜਾ ਵਲੋਂ ‘ਖੇਤਰੀ ਸਰਸ ਮੇਲੇ’ ਦਾ ਉਦਘਾਟਨ ਕੀਤਾ ਗਿਆ। ਖੁੱਲ੍ਹੇ ਆਸਮਾਨ ਵਿਚ ਗੁਬਾਰੇ ਛੱਡੇ ਗਏ ਅਤੇ ਵੱਖ-ਵੱਖ ਰਾਜਾਂ ਤੋਂ ਆਏ ਲੋਕਾਂ ਦੀਆਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦੇਖੀਆਂ। ਇਸ ਦੌਰਾਨ ਮੁੱਖ ਹਸਤੀਆਂ ਵਲੋਂ ਸਮ੍ਹਾ ਰੋਸ਼ਨ ਕਰਕੇ ਸੱਭਿਆਚਾਰਕ ਸਮਾਗਮ ਦੀ ਸ਼ੁਰੂਆਤ ਕਰਵਾਈ ਗਈ, ਜਿਸ ਵਿਚ ਗੁਜਰਾਤ ਤੇ ਮਹਾਰਾਸ਼ਟਰ ਰਾਜਾਂ ਤੋਂ ਆਈਆਂ ਟੀਮਾਂ ਵਲੋਂ ਸੱਭਿਆਚਰਕ ਰੰਗਾਂ ਦੀ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਪ੍ਰਮੁੱਖ ਹਸਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

VIA PUNJAB