- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਸ. ਪ੍ਰੀਤਮ ਸਿੰਘ ਅਤੇ ਸ. ਹਰੀ ਨਾਮ ਸਿੰਘ ਖ਼ਾਲਸਾ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਨੇ ਕਿਹਾ ਕਿ ਵਿਸ਼ਵ ਦੇ ਮਹਾਨ ਰੂਹਾਨੀ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਪ੍ਰਸੰਨਤਾ ਹੋਈ ਹੈ। ਇਹ ਵਿਸ਼ਵ ਦੇ ਲੋਕਾਂ ਲਈ ਮਾਨਸਿਕ ਸ਼ਾਂਤੀ ਦਾ ਸੋਮਾ ਹੈ। ਇਸ ਦੌਰਾਨ ਲੰਡਨ ਹਾਈਕੋਰਟ ਦੀ ਜੱਜ ਡੇਮ ਬੌਬੀ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦਾ ਅਨੁਭਵ ਪ੍ਰੇਰਣਾ ਅਤੇ ਉਤਸ਼ਾਹ ਵਾਲਾ ਹੈ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਹੈ। ਲੰਡਨ ਹਾਈਕੋਰਟ ਦੀ ਜੱਜ ਨੇ ਆਪਣੀ ਫੇਰੀ ਨੂੰ ਯਾਦਗਾਰੀ ਅਤੇ ਨਾ ਭੁੱਲਣਯੋਗ ਦੱਸਿਆ। ਇਸੇ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਮੌਜੂਦ ਸਨ।


