- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਦੁਰਘਟਨਾ ਵਿੱਚ ਨੌਜਵਾਨ ਦੀ ਮੌਤ, ਬੱਚੀ ਗੰਭੀਰ ਜ਼ਖਮੀ
ਰਾਮਪੁਰਾ ਫੂਲ – ਸਥਾਨਕ ਗਿਲ ਕਲਾਂ ਵਾਲੇ ਫਾਟਕਾ ਦੇ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਬੱਚੀ ਗੰਭੀਰ ਰੂਪ ਵਿਚ ਜਖਮੀ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਪਿੰਡ ਵਾਸੀ ਜਥੇਦਾਰ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਲ ਕਲਾਂ ਵਾਸੀ ਨੌਜਵਾਨ ਸਿਕੰਦਰ ਸਿੰਘ (25) ਪੁਤਰ ਹਾਕਮ ਸਿੰਘ ਆਪਣੀ ਚਾਰ ਸਾਲਾ ਲੜਕੀ ਕੋਮਲਪ੍ਰੀਤ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਰਾਮਪੁਰਾ ਵੱਲ ਆ ਰਿਹਾ ਸੀ। ਜਦ ਉਹ ਸਥਾਨਕ ਗਿੱਲ ਕਲਾਂ ਫਾਟਕਾਂ ਨੇੜੇ ਪੁੱਜਾ ਤਾਂ ਉਸ ਦੇ ਮੋਟਰਸਾਇਕਲ ਨੂੰ ਸਾਹਮਣੇ ਤੋ ਆ ਰਹੇ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਜਿਸ ਨੂੰ ਜਖਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਜਦਕਿ ਉਸ ਨਾਲ ਬੈਠੀ ਪੰਜ ਸਾਲਾਂ ਲੜਕੀ ਗੰਭੀਰ ਰੂਪ ਵਿਚ ਜਖਮੀ ਹੋ ਗਈ। ਜਿਸ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ।


