- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਗਰੂਰ ਦੀ ਘਟਨਾ ਬਾਅਦ ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਦਿੱਤੀਆਂ ਹਦਾਇਤਾਂ
ਬਠਿੰਡਾ – ਸੰਗਰੂਰ ਜਿਲ੍ਹੇ ਵਿੱਚ ਸਕੂਲ ਵੈਨ ਅੰਦਰ ਚਾਰ ਬੱਚਿਆਂ ਦੇ ਜਿੰਦਾਂ ਸੜ ਜਾਣ ਦੀ ਘਟਨਾ ਤੋਂ ਬਾਅਦ ਵਿੱਤ ਮੰਤਰੀ ਅਤੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਦੇ ਸਾਰੇ ਸਕੂਲ ਪ੍ਰਬੰਧਕਾਂ ਨਾਲ ਤੁਰੰਤ ਬੈਠਕ ਕਰਨ ਅਤੇ ਸਕੂਲ ਵੈਨ ਵਿੱਚ ਆਉਣ ਵਾਲੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਬਾਦਲ ਨੇ ਕਿਹਾ ਕਿ ਹਰੇਕ ਸਕੂਲ ਪ੍ਰਬੰਧਕ ਬੱਸਾਂ ਵਿੱਚ ਹਰ ਉਹ ਜਰੂਰੀ ਉਪਕਰਨ ਦਾ ਪ੍ਰਯੋਗ ਕਰਨ ਜੋ ਬੱਚਿਆਂ ਦੀ ਸੁਰੱਖਿਆ ਨਾਲ ਜੁੜਿਆ ਹੋਵੇ।ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਚਾਹੀਦਾਂ ਹੈ ਕਿ ਉਹ ਹਰ ਹਫਤੇ ਆਪਣੇ ਸਕੂਲ ਦੀਆਂ ਬੱਸਾਂ ਨੂੰ ਚੈਕ ਕਰਨ ਅਤੇ ਬੱਸ ਡਰਾਈਵਰ ਦੀ ਜਿੰਮੇਵਾਰੀ ਫਿਕਸ ਕਰਨ।ਜੇਕਰ ਕੋਈ ਵੀ ਸਕੂਲ ਬੱਸ ਡਰਾਈਵਰ ਨਿਯਮਾਂ ਦੀ ਪਾਲਣਾ ਨਹੀ ਕਰਦਾ ਤਾਂ ਸਕੂਲ ਪ੍ਰਬੰਧਕ ਤੁਰੰਤ ਉਸ ਤੇ ਕਾਰਵਾਈ ਕਰਨ ਅਤੇ ਅਜਿਹੀ ਕਿਸੇ ਵੀ ਘਟਨਾ ਨੂੰ ਨਾ ਹੋਣ ਦਿੱਤਾ ਜਾਣਾ ਯਕੀਨੀ ਬਨਾਉਣ।


