ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਿੱਚ ਹਾਸਲ ਕੀਤਾ ਤੀਜਾ ਸਥਾਨ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਮੌਲੀ ਕੁਮਾਰੀ ਨੇ ਹੈਂਡਬਾਲ ਵਿੱਚ ਓਪਨ ਸਟੇਟ ਲੈਵਲ ਖੇਡਾਂ ਵਿੱਚ ਭਾਗ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ| ਇਹ ਖੇਡਾਂ ਬਠਿੰਡਾ ਵਿਖੇ 15 ਤੋਂ 17 ਜਨਵਰੀ 2019 ਨੂੰ ਹੋਈਆਂ ਸਨ, ਜਿਸ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਮੌਲੀ ਕੁਮਾਰੀ ਨੇ ਮੁਹਾਲੀ ਜ਼ਿਲ੍ਹੇ ਵੱਲੋਂ ਹੈਂਡਬਾਲ ਦੀ ਖੇਡ ਵਿੱਚ ਭਾਗ ਲਿਆ ਸੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ|ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸਕੂਲ ਦੀ ਸਵੇਰ ਦੀ ਸਭਾ ਵਿੱਚ ਉਸਨੂੰ ਸਨਮਾਨਿਤ ਕੀਤਾ ਤੇ ਵਧਦੇ ਹੋਏ ਅਗਲੇ ਕਦਮਾਂ ਲਈ ਉਤਸ਼ਾਹਿਤ ਕੀਤਾ| ਉਹਨਾਂ ਨੇ ਬੱਚਿਆਂ ਨੂੰ ਖੇਡਾਂ ਵਿੱਚ ਵੱਧ -ਚੜ੍ਹ ਕੇ ਭਾਗ ਲੈਣ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਖੇਡਾਂ ਜ਼ਿੰਦਗੀ ਦੇ ਸਰਵ-ਪੱਖੀ ਵਿਕਾਸ ਲਈ ਅਤਿ ਜ਼ਰੂਰੀ ਹਨ| ਸਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵੀ ਗੁਰਨੂਰ ਸਿੰਘ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਜ਼ਿੰਦਗੀ ਵਿੱਚ ਹੋਰ ਤਰੱਕੀ ਕਰਨ ਦਾ ਅਸ਼ੀਰਵਾਦ ਦਿੱਤਾ|

VIA PUNJAB