- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਯੁਕਤ ਰਾਸ਼ਟਰ ਦੀ ਸਭ ਤੋਂ ਵੱਡੀ ਅਸਫਲਤਾ ਹੈ ਮਨੁੱਖੀ ਅਧਿਕਾਰ ਪਰੀਸ਼ਦ : ਨਿੱਕੀ ਹੈਲੀ
ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਮਨੁੱਖੀ ਅਧਿਕਾਰ ਪਰੀਸ਼ਦ ਤੋਂ ਬਾਹਰ ਜਾਣ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਦਾ ਬਚਾਅ ਕੀਤਾ| ਹੈਲੀ ਨੇ ਇਲਜਾਮ ਲਾਇਆ ਕਿ ਸੰਗਠਨ ਦੁਨੀਆ ਦੇ ਸਭ ਤੋਂ ਅਣਮਨੁੱਖੀ ਸ਼ਾਸਨਾਂ ਨੂੰ ਸੁਰੱਖਿਆ ਦੇ ਰਿਹਾ ਹੈ ਅਤੇ ਪਰੀਸ਼ਦ ਨੂੰ ਸੰਯੁਕਤ ਰਾਸ਼ਟਰ ਦੀ ਸਭ ਤੋਂ ਵੱਡੀ ਅਸਫਲਤਾ ਕਰਾਰ ਦਿੱਤਾ| ਅਮਰੀਕਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਤੋਂ ਪਿਛਲੇ ਮਹੀਨੇ ਖੁਦ ਨੂੰ ਵੱਖ ਕਰਦੇ ਹੋਏ ਉਸ ਨੂੰ ਪਾਖੰਡੀ ਸੰਸਥਾ ਦੱਸਿਆ ਸੀ| ਅਮਰੀਕਾ ਨੇ ਇਲਜਾਮ ਲਾਇਆ ਸੀ ਕਿ ਪਰੀਸ਼ਦ ਗਲਤ ਕਰਨ ਵਾਲੇ ਦੇਸ਼ਾਂ ਪ੍ਰਤੀ ਚੁੱਪ ਹੈ, ਜਦਕਿ ਗਲਤੀ ਨਾ ਕਰਨ ਵਾਲਿਆਂ ਨੂੰ ਨਸੀਹਤ ਦੇ ਰਿਹਾ ਹੈ ਅਤੇ ਅਮਰੀਕਾ ਅਜਿਹੇ ਪਾਖੰਡੀ ਸੰਗਠਨ ਤੋਂ ਨਸੀਹਤਾਂ ਨਹੀਂ ਲਵੇਗਾ| ਜ਼ਿਕਰਯੋਗ ਹੈ ਕਿ ਅਮਰੀਕਾ ਦੇ ਇਸ ਫੈਸਲੇ ਤੋਂ ਪਹਿਲਾਂ ਸਯੁੰਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਦੇ ਇਕ ਅਧਿਕਾਰੀ ਨੇ ਮੈਕਸੀਕੋ ਤੋਂ ਆਉਣ ਵਾਲੇ ਇਮੀਗ੍ਰੇਸ਼ਨ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਖੋਹਣ ਦੀ ਟਰੰਪ ਪ੍ਰਸ਼ਾਸਨ ਦੀ ਨੀਤੀ ਦੀ ਆਲੋਚਨਾ ਕੀਤੀ ਸੀ| ਇਲਜਾਮ ਲਾਉਂਦੇ ਹੋਏ ਹੈਲੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਪਰੀਸ਼ਦ ਸਮਝਣ ਨਾਲ ਕੰਮ ਕਰਨ ਦੀ ਥਾਂ ਨਹੀਂ ਰਹਿ ਗਿਆ ਹੈ, ਉਹ ਰਾਜਨੀਤੀ ਦਾ ਅਖਾੜਾ ਬਣ ਗਿਆ ਹੈ| ਹੈਲੀ ਨੇ ਕਿਹਾ ਕਿ ਉਹ ਚੀਨ, ਵੈਨਜ਼ੁਏਲਾ, ਕਿਊਬਾ ਅਤੇ ਜ਼ਿੰਬਾਬੇ ਦੇ ਮਾਮਲੇ ਵਿਚ ਕੁਝ ਨਹੀਂ ਕਰ ਰਿਹਾ ਹੈ|


