ਹਨੀਪ੍ਰੀਤ ਵੱਲੋਂ ਜਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ, 1 ਮਈ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਗੋਦ ਲਈ ਧੀ ਅਤੇ ਪੰਚਕੂਲਾ ਵਿੱਚ ਦੰਗੇ ਭੜਕਾਉਣ ਦੀ ਦੋਸ਼ੀ ਹਨੀਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ| ਇਸ ਪਟੀਸ਼ਨ ਤੇ 1 ਮਈ ਨੂੰ ਸੁਣਵਾਈ ਹੋਵੇਗੀ| ਹਨੀਪ੍ਰੀਤ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਚਕੂਲਾ ਹਿੰਸਾ ਵਿੱਚ ਉਸ ਦੀ ਕੋਈ ਭੂਮਿਕਾ ਨਹੀਂ ਸੀ| ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਹਿੰਸਾ ਭੜਕ ਗਈ ਸੀ| ਇਸ ਹਿੰਸਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਪੁਲੀਸ ਨੇ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ| ਹਨੀਪ੍ਰੀਤ ਉਸ ਸਮੇਂ ਤੋਂ ਅੰਬਾਲਾ ਜੇਲ ਵਿੱਚ ਬੰਦ ਹੈ|

VIA PUNJAB