- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਖਰੀਫ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਵੱਧਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨਵੀਂ ਦਿੱਲੀ ਵਿਚ ਹੋਈ ਆਰਥਿਕ ਮਾਮਲਿਆਂ ਦੀ ਕੈਬਿਨੇਟ ਕਮੇਟੀ ਦੀ ਮੀਟਿੰਗ ਵਿਚ ਸਾਲ 2019-20 ਦੀ ਖਰੀਫ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਵੱਧਾਉਣ ਲਈ ਕੀਤੇ ਗਏ ਫੈਸਲਾ ਦਾ ਸੁਆਗਤ ਕਰਦੇ ਹੋਏ ਕਿਹਾ ਹੈ ਕਿ ਇਹ ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਸਰਕਾਰ ਅਸਲ ਵਿਚ ਕਿਸਾਨ ਦੋਸਤਾਨਾ ਸਰਕਾਰ ਹੈ ਅਤੇ ਕਿਸਾਨ ਹਿੱਤ ਉਨਾਂ ਦੀ ਸੱਭ ਤੋਂ ਉੱਚ ਪਹਿਲਾਂ ਵਿਚੋਂ ਇਕ ਹੈ|ਕੈਬਿਨੇਟ ਕਮੇਟੀ ਦੇ ਫੈਸਲੇ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਦੀ ਆਮਦਨ ਸਾਲ 2022 ਤਕ ਦੁਗੱਣੀ ਕਰਨ ਦੇ ਟੀਚੇ ਨੂੰ ਪੂਰਾ ਕਰੇਗਾ| ਉਨਾਂ ਕਿਹਾ ਕਿ ਹਰਿਆਣਾ ਦੇ ਬਾਜਰਾ, ਕਪਾਹ, ਝੌਨੇ, ਸੂਰਜਮੁੱਖੀ, ਮੱਕੀ ਤੇ ਅਰਹਰ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਲਾਭ ਹੋਵੇਗਾ, ਜੋ ਸੂਬੇ ਦੀ ਖਰੀਫ ਦੀ ਮੁੱਖ ਫਸਲਾਂ ਹਨ|ਉਨਾਂ ਕਿਹਾ ਕਿ ਬਾਜਰੇ ਦੇ ਘੱਟੋਂ ਘੱਟ ਸਹਾਇਕ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ, ਝੌਨੇ ਵਿਚ 65 ਰੁਪਏ ਪ੍ਰਤੀ ਕੁਇੰਟਨਲ, ਕਪਾਹ ਦੇ ਮੁੱਲ ਵਿਚ 100-150 ਰੁਪਏ ਪ੍ਰਤੀ ਕੁਇੰਟਲ, ਸੂਰਜਮੁੱਖੀ ਦੇ ਮੁੱਲ ਵਿਚ 262 ਰੁਪਏ ਪ੍ਰਤੀ ਕੁਇੰਟਲ, ਮੱਕੀ ਦੇ ਮੁੱਲ ਵਿਚ 60 ਰੁਪਏ ਪ੍ਰਤੀ ਕੁਇੰਟਲ ਅਤੇ ਅਰਹਲ ਵਿਚ 125 ਰੁਪਏ ਪ੍ਰਤੀ ਕੁਇੰਟਲ ਅਤੇ ਮੂੰਗ ਦੇ ਮੁੱਲ ਵਿਚ 75 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਵਾਧਾ ਹੋਵੇਗਾ| ਉਨਾਂ ਕਿਹਾ ਕਿ ਇਹ ਸਰਕਾਰ ਯਕੀਨੀ ਤੌਰ ‘ਤੇ ਅਜਿਹੀ ਸਰਕਾਰ ਹੈ ਜੋ ਕਿਸਾਨਾਂ ਖਿਆਲ ਰੱਖਦੀ ਹੈ|


