- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ‘ਐਸ. ਪੀ. ਚੌਹਾਨ ਏ ਸਟ੍ਰਗਲਿਗਮੈਨ’ ਫ਼ਿਲਮ ਦੇ ਪੋਸਟਰ ਤੇ ਟ੍ਰੇਲਰ ਜਾਰੀ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਵੀ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ ਅਤੇ ਹਰਿਆਣਵੀ ਬੋਲੀ ਤੇ ਸਭਿਆਚਾਰ ‘ਤੇ ਆਧਾਰਿਤ ਫ਼ਿਲਮ ਨਿਰਮਾਣ ਨੂੰ ਪ੍ਰੋਤਸਾਹਨ ਕਰਨ ਦੇ ਉਦੇਸ਼ ਨਾਲ ਫ਼ਿਲਮ ਪਾਲਿਸੀ ਬਣਾਈ ਗਈ ਹੈ। ਮੁਖ ਮੰਤਰੀ ਪਿਛਲੇ ਦਿਨ ਦੇਰ ਸ਼ਾਮ ਕਰਨਾਲ ਵਿਚ ‘ਐਸ. ਪੀ. ਚੌਹਾਨ ਏ ਸਟ੍ਰਗਲਿਗਮੈਨ‘ ਫ਼ਿਲਮ ਦੇ ਪੋਸਟਰ ਤੇ ਟ੍ਰੇਲਰ ਦੀ ਲਾਚਿੰਗ ਮੌਕੇ ‘ਤੇ ਬੋਲ ਰਹੇ ਸਨ। ਇਸ ਤੋਂ ਪਹਿਲਾਂ ਉਨਾਂ ਨੇ ਦੀਵਾ ਪ੍ਰਜਵਲਿਤ ਕਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ’ਤੇ ਨਵ ਚੇਤਨਾ ਮੰਚ ਵਲੋਂ ਸਮਾਜ ਸੇਵੀ ਤੇ ਫ਼ਿਲਮ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਤੇ ਕਲਾਕਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਤਰ ਭਾਰਤ ਦੇ 7 ਰਾਜਾਂ ਵਿਚ ਨੌਜੁਆਨਾ ਵਿਚ ਨਸ਼ਾਖੋਰੀ ਦੀ ਆਦਤ ਵਧ ਰਹੀ ਹੈ।


