- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ ਹੈ। ਸ੍ਰੀ ਵੀਰਭਦਰ ਸਿੰਘ 87 ਸਾਲ ਦੇ ਸਨ ਅਤੇ ਲੰਬੀ ਬੀਮਾਰੀ ਨਾਲ ਜੁਝਣ ਬਾਅਦ ਅੱਜ ਉਨ੍ਹਾਂ ਨੇ ਸਵੇਰੇ ਆਖੀਰੀ ਸਾਹ ਲਏ।ਅੱਜ ਜਾਰੀ ਇਕ ਸੋਗ ਸੰਦੇਸ਼ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੀਨੀਅਰ ਰਾਜਨੇਤਾ, ਸਾਬਕਾ ਕੇਂਦਰੀ ਮੰਤਰੀ ਅਤੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਜੀ ਦਾ ਨਿਧਨ ਦੇਸ਼ ਲਈ ਇਕ ਨਾ ਪੂਰਾ ਹੋਣ ਵਾਲਾ ਨੁਕਸਾਨ ਹੈ। ਉਨ੍ਹਾਂ ਦੇ ਜਾਣ ਨਾਲ ਰਾਜਨੀਤੀ ਦੇ ਇਕ ਯੁੱਕ ਦਾ ਅੰਤ ਹੋਇਆ ਹੈ।ਉਨ੍ਹਾਂ ਨੇ ਇਸ਼ਵਰ ਤੋਂ ਮਰਹੂਮ ਰੂਹ ਨੂੰ ਆਪਣੇ ਚਰਣਾਂ ਵਿਚ ਸਥਾਨ ਦੇਣ ਤੇ ਸੋਗ ਪਰਿਵਾਰ ਨੂੰ ਇਹ ਦੁੱਖ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਅਰਦਾਸ ਕੀਤੀ।ਗੌਰਤਲਬ ਹੈ ਕਿ ਸ੍ਰੀ ਵੀਰਭਦਰ ਸਿੰਘ ਛੇ ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ। ਇਸ ਦੇ ਨਾਲ ਹੀ ਉਹ ਨੌ ਵਾਰ ਵਿਧਾਇਕ ਅਤੇ ਪੰਜ ਵਾਰ ਸਾਂਸਦ ਵੀ ਚੁਣੇ ਗਏ ਸਨ।


