- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਅਜ ਤੁਰੰਤ ਪ੍ਰਭਾਵ ਤੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਪਦੋਂਉਨਤੀ ਤੋਂ ਬਾਅਦ ਨਵਦੀਪ ਸਿੰਘ ਵਿਰਕ ਨੂੰ ਕਰਨਾਲ ਰੇਂਜ ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸ ਤਰ੍ਹਾਂ, ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਪਦੋਂਉਨਤੀ ਤੋਂ ਬਾਅਦ ਸ੍ਰੀਕਾਂਤ ਜਾਧਵ ਨੂੰ ਰਿਵਾੜੀ ਵਿਚ ਸਾਊਥ ਰੇਂਜ ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਪਦੋਂਉਨਤੀ ਤੋਂ ਬਾਅਦ ਅਨਿਲ ਕੁਮਾਰ ਰਾਓ ਨੂੰ ਸੀ.ਆਈ.ਡੀ. ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸ ਤਰ੍ਹਾਂ, ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ’ਤੇ ਪਦੋਂ ਉਨਤੀ ਤੋਂ ਬਾਅਦ ਕੁਲਦੀਪ ਸਿੰਘ ਸਿਹਾਗ ਨੂੰ ਅਪਰਾਧ-2 ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।


