- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਵੱਲੋਂ ਅਧਿਕਾਰੀਆਂ ਦੀ ਮੁੜ ਨਿਯੁਕਤੀ ਅਤੇ ਸੇਵਾ ਵਿਸਥਾਰ ਵਿੱਤ ਵਿਭਾਗ ਦੀ ਪੂਰਵ ਸਹਿਮਤੀ ਨਾਲ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਨਿਰਦੇਸ਼ ਦਿਤੇ ਹਨ ਕਿ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮੁੜ ਨਿਯੁਕਤੀ ਅਤੇ ਸੇਵਾ ਵਿਚ ਵਿਸਥਾਰ ਦੇ ਆਦੇਸ਼ ਸਿਰਫ਼ ਵਿਤ ਵਿਭਾਗ ਦੀ ਪੂਰਵ ਮੰਜੂਰੀ ਜਾਂ ਸਹਿਮਤੀ ਨਾਲ ਹੀ ਜਾਰੀ ਕੀਤੇ ਜਾਣ। ਵਿਤ ਵਿਭਾਗ ਦੇ ਬੁਲਾਰੇ ਨੇ ਅਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਦੇ ਸਾਰੇ ਪ੍ਰਸਾਸ਼ਨਿਕ ਸਕਤਰਾਂ, ਵਿਭਾਗ ਦੇ ਪ੍ਰਮੁਖਾਂ ਅਤੇ ਅੰਬਾਲਾ, ਹਿਸਾਰ, ਰੋਹਤਕ, ਗੁਰੂਗ੍ਰਾਮ, ਕਰਨਾਲ ਅਤੇ ਫ਼ਰੀਦਾਬਾਦ ਦੇ ਮੰਡਲ ਕਮਿਸ਼ਨਰਾਂ ਨੂੰ ਸੰਬੋਧਿਤ ਇਕ ਪਤਰ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਵਿਭਾਗਾਂ ਵਲੋਂ ਵਿਤ ਵਿਭਾਗ, ਮੁਖ ਸਕਤਰ ਜਾਂ ਮੰਤਰੀ ਪਰਿਸ਼ਦ ਦੀ ਪੂਰਵ ਅਨੁਮਾਨਿਤ ਮੰਜੂਰੀ ਵਿਚ ਕਰਮਚਾਰੀਆਂ ਜਾਂ ਅਧਿਕਾਰੀਆਂ ਦੀ ਮੁੜ ਨਿਯੁਕਤੀ ਜਾਂ ਸੇਵਾ ਵਿਸਥਾਰ ਦੇ ਆਦੇਸ਼ ਜਾਰੀ ਕਰ ਦਿਤੇ ਜਾਂਦੇ ਹਨ ਅਤੇ ਉਸ ਦੇ ਬਾਅਦ ਮਾਮਲੇ ਨੂੰ ਘਟਨੋਤਰ ਮੰਜੂਰੀ ਤਹਿਤ ਪ੍ਰਗਟ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦਸਿਆ ਕਿ ਵਿਭਾਗਾਂ ਵਲੋਂ ਵਿਤ ਵਿਭਾਗ ਦੀ ਮੰਜੂਰੀ ਜਾਂ ਸਹਿਮਤੀ ਤੋਂ ਪਹਿਲਾਂ ਅਜਿਹੇ ਆਦੇਸ਼ ਜਾਰੀ ਕਰਨ ਬਾਅਦ ਵਿਭਾਗ ਨੂੰ ਪੇਸ਼ ਕੀਤੇ ਜਾ ਰਹੇ ਹਨ? ਅਜਿਹੇ ਆਦੇਸ਼ ਸਿਰਫ਼ ਵਿਤ ਵਿਭਾਗ ਦੀ ਪੂਰਵ ਮੰਜੂਰੀ ਜਾਂ ਸਹਿਮਤੀ ਨਾਲ ਹੀ ਜਾਰੀ ਕੀਤੇ ਜਾਣ। ਉਨ੍ਹਾ ਨੇ ਕਿਹਾ ਕਿ ਭਵਿਖ ਵਿਚ ਵਿਤ ਵਿਭਾਗ ਵਲੋਂ ਅਜਿਹੇ ਕਿਸੇ ਵੀ ਮਾਮਲੇ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪ੍ਰਸਾਸ਼ਨਿਕ ਵਿਭਾਗ ਨੂੰ ਇਸ ਸਬੰਧ ਵਿਚ ਆਮ ਪ੍ਰਸਾਸ਼ਨ ਵਲੋਂ ਜਾਰੀ ਨਿਰਦੇਸ਼ਾਂ ਦਾ ਕੜਾਈ ਨਾਲ ਪਾਲਣ ਕਰਨ ਦੇ ਨਿਰਦੇਸ਼ ਵੀ ਦਿਤੇ ਗਏ ਹਨ।


