- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਲਵੇ ਦੀ ਰਸਮ ਨਾਲ ਬਜਟ ਦਸਤਾਵੇਜ਼ਾਂ ਦਾ ਪ੍ਰਕਾਸ਼ਨ ਸ਼ੁਰੂ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੇ ਪਹਿਲੇ ਬਜਟ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਵਿੱਤ ਮੰਤਰਾਲੇ ’ਚ ਅੱਜ ਰਵਾਇਤੀ ਹਲਵਾ ਰਸਮ ਨਾਲ ਵਿੱਤੀ ਵਰ੍ਹੇ 2019-20 ਦੇ ਬਜਟ ਦਸਤਾਵੇਜ਼ਾਂ ਦੇ ਪ੍ਰਕਾਸ਼ਨ ਦੀ ਸ਼ੁਰੂਆਤ ਹੋ ਗਈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਵਿੱਤ ਮੰਤਰਾਲੇ ਦੇ ਸਿਖਰਲੇ ਅਧਿਕਾਰੀਆਂ ਦੀ ਹਾਜ਼ਰੀ ’ਚ ਨਾਰਥ ਬਲਾਕ ’ਚ ਹਲਵਾ ਰਸਮ ਕੀਤੀ ਗਈ। ਵਿੱਤ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਆਮ ਚੋਣਾਂ ਤੋਂ ਬਾਅਦ ਲੋਕ ਸਭਾ ਦੇ 17 ਜੂਨ ਤੋਂ ਸ਼ੁਰੂ ਹੋਏ ਪਹਿਲੇ ਸੈਸ਼ਨ ’ਚ ਹੀ ਪੰਜ ਜੁਲਾਈ ਨੂੰ 2019-20 ਦਾ ਪੂਰਨ ਬਜਟ ਪੇਸ਼ ਕੀਤਾ ਜਾਵੇਗਾ। ਪਿਛਲੀ ਸਰਕਾਰ ਨੇ ਆਮ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਪਹਿਲੀ ਫਰਵਰੀ ਨੂੰ 2019-20 ਦਾ ਅੰਤਰਿਮ ਬਜਟ ਪੇਸ਼ ਕੀਤਾ ਸੀ। ਹਲਵਾ ਰਸਮ ਦੌਰਾਨ ਸੀਤਾਰਾਮਨ ਤੇ ਠਾਕੁਰ ਤੋਂ ਇਲਾਵਾ ਵਿੱਤ ਸਕੱਤਰ ਐੱਸਸੀ ਗਰਗ, ਮਾਲ ਸਕੱਤਰ ਅਜੈ ਭੂਸ਼ਨ ਪਾਂਡੇ, ਵਿੱਤ ਸੇਵਾ ਸਕੱਤਰ ਰਾਜੀਵ ਕੁਮਾਰ ਅਤੇ ਨਿਵੇਸ਼ ਤੇ ਲੋਕ ਜਾਇਦਾਦ ਪ੍ਰਬੰਧਨ ਵਿਭਾਗ ਦੇ ਸਕੱਤਰ ਅਤਨੂ ਚੱਕਰਵਰਤੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।


