- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਕੀ: ਭਾਰਤ ਨੇ ਜਾਪਾਨ ਨੂੰ 8-0 ਗੋਲਾਂ ਨਾਲ ਹਰਾਇਆ
ਜਕਾਰਤਾ – ਮੌਜੂਦਾ ਚੈਂਪੀਅਨ ਭਾਰਤ ਨੇ ਗੋਲਾਂ ਦਾ ਮੀਂਹ ਵਰ੍ਹਾਉਣ ਦਾ ਸਿਲਸਿਲਾ ਜਾਰੀ ਰੱਖਦਿਆਂ ਜਾਪਾਨ ਨੂੰ 18ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਮੁਕਾਬਲੇ ਦੇ ਪੂਲ ‘ਏ’ ਵਿੱਚ ਅੱਜ 8-0 ਨਾਲ ਹਰਾ ਕੇ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ। ਭਾਰਤ ਨੇ ਹਾਂਗਕਾਂਗ ਖ਼ਿਲਾਫ਼ ਪਿਛਲੇ ਮੁਕਾਬਲੇ ਵਿੱਚ 86 ਸਾਲ ਦਾ ਪੁਰਾਣਾ ਰਿਕਾਰਡ ਤੋੜਦਿਆਂ 26-0 ਦੇ ਸਕੋਰ ਨਾਲ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਜਾਪਾਨ ਨੂੰ ਅੱਠ ਗੋਲਾਂ ਨਾਲ ਹਰਾਉਣ ਦੇ ਨਾਲ ਹੀ ਭਾਰਤ ਨੇ ਇਨ੍ਹਾਂ ਖੇਡਾਂ ਵਿੱਚ ਤਿੰਨ ਮੈਚਾਂ ਵਿੱਚ 50 ਗੋਲ ਪੂਰੇ ਕਰ ਲਏ ਹਨ। ਮੌਜੂਦਾ ਚੈਂਪੀਅਨ ਭਾਰਤੀ ਟੀਮ ਇਸ ਦੇ ਨਾਲ ਹੀ ਪੂਲ ‘ਏ’ ਵਿੱਚ ਚੋਟੀ ’ਤੇ ਪਹੁੰਚ ਗਈ ਹੈ ਅਤੇ ਉਸ ਦਾ ਸੈਮੀ ਫਾਈਨਲ ਸਥਾਨ ਲਗਪਗ ਪੱਕਾ ਹੋ ਗਿਆ ਹੈ। ਹਾਲਾਂਕਿ ਅਜੇ ਦੋ ਪੂਲ ਮੈਚ ਖੇਡੇ ਜਾਣੇ ਬਾਕੀ ਹਨ। ਭਾਰਤ ਅਤੇ ਕੋਰੀਆ ਦੇ ਤਿੰਨ-ਤਿੰਨ ਮੈਚਾਂ ਵਿੱਚ ਇੱਕ ਬਰਾਬਰ 9-9 ਅੰਕ ਹਨ, ਪਰ ਭਾਰਤ ਵੱਧ ਗੋਲ ਕਰਨ ਕਾਰਨ ਅੰਕ ਸੂਚੀ ਵਿੱਚ ਚੋਟੀ ’ਤੇ ਪਹੁੰਚ ਗਿਆ ਹੈ। ਕੋਰੀਆ ਨੇ ਤਿੰਨ ਮੈਚਾਂ ਵਿੱਚ 34 ਗੋਲ ਕੀਤੇ ਹਨ।ਭਾਰਤ ਨੇ ਮੈਚ ਵਿੱਚ ਸੱਤਵੇਂ ਮਿੰਟ ਵਿੱਚ ਗੋਲ ਦੀ ਸ਼ੁਰੂਆਤ ਕੀਤੀ, ਜਦੋਂ ਐਸਵੀ ਸੁਨੀਲ ਨੇ ਭਾਰਤ ਦਾ ਪਹਿਲਾ ਗੋਲ ਦਾਗ਼ ਦਿੱਤਾ। ਦਿਲਪ੍ਰੀਤ ਸਿੰਘ ਨੇ ਭਾਰਤ ਨੂੰ 12ਵੇਂ ਮਿੰਟ ਵਿੱਚ 2-0 ਨਾਲ ਅੱਗੇ ਕਰ ਦਿੱਤਾ। ਭਾਰਤ ਦਾ ਤੀਜਾ ਗੋਲ ਡਰੈਗ ਫਿਲਕਰ ਰੁਪਿੰਦਰ ਪਾਲ ਸਿੰਘ ਨੇ 17ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਕੀਤਾ।


