- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਰਦਿਕ ਨੇ ਭੁੱਖ ਹੜਤਾਲ ਤੋੜੀ
ਅਹਿਮਦਾਬਾਦ – ਪਾਟੀਦਾਰ ਕੋਟੇ ਦੀ ਮੰਗ ਨੂੰ ਲੈ ਕੇ 19 ਦਿਨਾਂ ਤੋਂ ਅੰਦੋਲਨ ਚਲਾ ਰਹੇ ਹਾਰਦਿਕ ਪਟੇਲ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ ਜਦਕਿ ਇਸ ਦੌਰਾਨ ਰਾਖਵਾਂਕਰਨ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀਆਂ ਮੰਗਾਂ ਬਾਰੇ ਸਰਕਾਰ ਨਾਲ ਉਸ ਦੀ ਕੋਈ ਗੱਲਬਾਤ ਨਹੀਂ ਹੋ ਸਕੀ। ਹਾਰਦਿਕ ਨੇ ਪਾਟੀਦਾਰ ਭਾਈਚਾਰੇ ਦੇ ਆਗੂ ਨਰੇਸ਼ ਪਟੇਲ ਅਤੇ ਸੀ ਕੇ ਪਟੇਲ ਦੇ ਹੱਥੋਂ ਨਿੰਬੂ ਪਾਣੀ ਪੀ ਕੇ ਆਪਣਾ ਵਰਤ ਤੋੜਿਆ। ਉਸ ਤੋਂ ਬਾਅਦ ਉਸਨੇ ਕਿਹਾ ‘‘ ਮੇਰੇ ਭਾਈਚਾਰੇ ਲਈ ਕੋਟਾ ਤੇ ਕਿਸਾਨ ਕਰਜ਼ ਮੁਆਫ਼ੀ ਦੀ ਲੜਾਈ ਜਾਰੀ ਰਹੇਗੀ।’’ ਹਾਰਦਿਕ ਨੇ ਲੰਘੀ 25 ਅਗਸਤ ਨੂੰ ਆਪਣੇ ਘਰ ਦੇ ਨੇੜੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਆਰੰਭੀ ਸੀ। ਲੰਘੇ ਸ਼ੁੱਕਰਵਾਰ ਹਾਰਦਿਕ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਉਣਾ ਪਿਆ ਸੀ। ਹਸਪਤਾਲ ’ਚ ਦੋ ਦਿਨ ਬਿਤਾਉਣ ਤੋਂ ਬਾਅਦ ਉਹ ਮੁੜ ਆਪਣੇ ਘਰ ਆ ਗਿਆ ਸੀ ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਗੁਜਰਾਤ ਸਰਕਾਰ ਨੇ ਚਾਰ ਸਤੰਬਰ ਨੂੰ ਦੋਸ਼ ਲਾਇਆ ਸੀ ਕਿ ਹਾਰਦਿਕ ਦਾ ਕੋਟਾ ਅੰਦੋਲਨ ਸਿਆਸੀ ਤੌਰ ’ਤੇ ਪ੍ਰੇਰਤ ਹੈ ਤੇ ਇਸ ਦੀ ਕਾਂਗਰਸ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ।


