- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਰਦਿਕ ਪਟੇਲ ਵੱਲੋਂ ਆਪਣੇ ਫਾਰਮਹਾਊਸ ਵਿੱਚ ਹੀ ਭੁੱਖ ਹੜਤਾਲ ਸ਼ੁਰੂ
ਅਹਿਮਦਾਬਾਦ – ਪਟੀਦਾਰ ਆਗੂ ਹਾਰਦਿਕ ਪਟੇਲ ਨੇ ਇੱਥੇ ਆਪਣੇ ਫਾਰਮਹਾਉੂਸ ਵਿੱਚ ਹੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਗੁਜਰਾਤ ਸਰਕਾਰ ਨੇ ਪਾਟੀਦਾਰ ਭਾਈਚਾਰੇ ਲਈ ਰਾਖਵੇਂਕਰਨ ਦੇ ਮੁੱਦੇ ’ਤੇ ਹਾਰਦਿਕ ਨੂੰ ਕਿਸੇ ਵੀ ਥਾਂ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ। ਪਾਟੀਦਾਰ ਅਨਾਮਤ ਅੰਦੋਲਨ ਸਮਿਤੀ ਦੇ ਆਗੂ ਨੇ ਬਾਅਦ ਦੁਪਹਿਰ ਤਿੰਨ ਵਜੇ ਆਪਣੇ ਹਮਾਇਤੀਆਂ ਅਤੇ ਕਾਂਗਰਸ ਆਗੂਆਂ ਦੀ ਮੌਜੂਦਗੀ ਵਿੱਚ ਆਪਣੇ ਫਾਰਮਹਾਊਸ ’ਤੇ ਪੂਜਾ ਕਰਨ ਤੋਂ ਬਾਅਦ ਭੁੱਖ ਹੜਤਾਲ ਸ਼ੁਰੂ ਕੀਤੀ। ਉਨ੍ਹਾਂ ਦੇ ਘਰ ਬਾਹਰ ਭਾਰੀ ਸੰਖਿਆ ਵਿੱਚ ਪੁਲੀਸ ਕਰਮੀ ਤਾਇਨਾਤ ਕੀਤੇ ਗਏ ਹਨ ਜੋ ਹਰੇਕ ਨੂੰ ਤਲਾਸ਼ੀ ਲੈ ਕੇ ਘਰ ਦੇ ਅੰਦਰ ਜਾਣ ਦਿੰਦੇ ਹਨ। ਇਸ ਮੌਕੇ ਕਾਂਗਰਸ ਵਿਧਾਇਕ ਲਲਿਤ ਵਸੋਆ, ਆਸ਼ਾ ਪਟੇਲ, ਬ੍ਰਜੇਸ਼ ਮੇਰਜਾ, ਲਲਿਤ ਕਗਾਥਰਾ ਅਤੇ ਕੀਰਤੀ ਪਟੇਲ ਮੌਜੂਦ ਸਨ। ਸ੍ਰੀ ਵਸੋਆ ਜੋ ਖ਼ੁਦ ਵੀ ਪਾਟੀਦਾਰ ਹਨ, ਨੇ ਕਿਹਾ ਕਿ ਉਹ ਹੋਰਨਾਂ ਕਾਂਗਰਸ ਵਿਧਾਇਕਾਂ ਨਾਲ ਭਲਕ ਤੋਂ ਸੰਕੇਤਕ ਭੁੱਖ ਹੜਤਾਲ ’ਤੇ ਬੈਠਣਗੇ। ਇਸ ਮੌਕੇ ਹਾਰਦਿਕ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ‘‘ ਅੱਜ ਪਾਟੀਦਾਰ ਅੰਦੋਲਨ ਦੀ ਤੀਜੀ ਸਾਲਗਿਰ੍ਹਾ ਹੈ। ਦੋ ਮਹੀਨੇ ਪਹਿਲਾਂ ਅਸੀਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਲਈ ਆਗਿਆ ਮੰਗੀ ਸੀ ਪਰ ਸਾਨੂੰ ਆਗਿਆ ਨਹੀਂ ਦਿੱਤੀ ਗਈ ਜਿਸ ਕਰ ਕੇ ਅਸੀਂ ਮੇਰੀ ਰਿਹਾਇਸ਼ ’ਤੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।’


