- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਰਦਿਕ ਪਟੇਲ ਹਸਪਤਾਲ ਵਿੱਚ ਦਾਖ਼ਲ
ਅਹਿਮਦਾਬਾਦ – ਪਾਟੀਦਾਰ ਅੰਦੋਲਨ ਦੇ ਆਗੂ ਹਾਰਦਿਕ ਪਟੇਲ ਨੂੰ ਸ਼ੁੱਕਰਵਾਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨ ਆਗੂ ਆਪਣੀਆਂ ਰਾਖ਼ਵੇਂਕਰਨ ਸਬੰਧੀ ਮੰਗਾਂ ਨੂੰ ਲੈ ਕੇ 14 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹੈ। ਪਾਟੀਦਾਰ ਅੰਦੋਲਨ ਸਮਿਤੀ ਦੇ ਤਰਜਮਾਨ ਮਨੋਜ ਪਨਾਰਾ ਨੇ ਕਿਹਾ ਕਿ ਪਟੇਲ ਆਪਣੇ ਹਮਾਇਤੀਆਂ ਦੀ ਸਲਾਹ ਨਾਲ ਅੱਜ ਸੋਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੋ ਗਏ ਹਨ। ਇਸ ਤੋਂ ਪਹਿਲਾਂ ਸਮਿਤੀ ਵੱਲੋਂ ਗੁਜਰਾਤ ਸਰਕਾਰ ਨੂੰ ਪਟੇਲ ਨਾਲ ਗੱਲਬਾਤ ਆਰੰਭਣ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ। ਅਲਟੀਮੇਟਮ ਦੀ ਸਮੇਂ-ਸੀਮਾ ਖ਼ਤਮ ਹੋਣ ’ਤੇ ਵੀਰਵਾਰ ਨੂੰ ਆਗੂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਕਾਫ਼ੀ ਵਿਗੜ ਗਈ ਸੀ। ਪਨਾਰਾ ਨੇ ਕਿਹਾ ਕਿ ਹਾਰਦਿਕ ਦਾ ਸੰਘਰਸ਼ ਜਾਰੀ ਰਹੇਗਾ।


