- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਪ੍ਰਦੇਸ਼ ਵਿੱਚ ਖੱਡ ਵਿੱਚ ਕਾਰ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ
ਕੁੱਲੂ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਵਿੱਚ ਅੱਜ ਇਕ ਕਾਰ ਖੱਡ ਵਿੱਚ ਡਿੱਗ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਨੇ ਇਹ ਜਾਣਕਾਰੀ ਦਿੱਤੀ| ਕੁੱਲੂ ਦੀ ਪੁਲੀਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਘਟਨਾ ਅੱਜ ਸਵੇਰੇ ਭੇਖਾਲੀ-ਬਿਆਸਰ ਇਲਾਕੇ ਵਿਚ ਹੋਈ| ਤਿੰਨੋਂ ਪੀੜਤ ਕੁੱਲੂ ਦੇ ਜਿੰਦੌਰ ਪਿੰਡ ਦੇ ਵਾਸੀ ਸਨ, ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ| ਮ੍ਰਿਤਕਾਂ ਦੀ ਪਛਾਣ 25 ਸਾਲਾ ਰੂਪਿੰਦਰ ਸਿੰਘ ਪੁੱਤਰ ਠਾਕੁਰ ਚੰਦ, ਯੁਧਿਸ਼ਠਰ ਪੁੱਤਰ ਟੇਕ ਚੰਦ ਅਤੇ ਰੂਪਲਾਲ ਪੁੱਤਰ ਟੇਕ ਚੰਦ ਵਜੋਂ ਹੋਈ ਹੈ| ਲਾਸ਼ਾਂ ਨੂੰ ਖੇਤਰੀ ਹਸਪਤਾਲ ਕੁੱਲੂ ਪਹੁੰਚਾਇਆ ਗਿਆ ਹੈ| ਪੁਲੀਸ ਨੇ ਮਾਮਲਾ ਦਰਜ ਕਰ ਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਨਾਲ ਹੀ ਹਾਦਸੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ|


