- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਸਾਰ ’ਚ ਸਿੱਖ ਪਰਿਵਾਰ ਦੀ ਕੁਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਪੜਤਾਲ ਲਈ ਭਾਈ ਲੌਂਗੋਵਾਲ ਵੱਲੋਂ ਸਬ-ਕਮੇਟੀ ਗਠਤ
ਅੰਮ੍ਰਿਤਸਰ – ਬੀਤੇ ਦਿਨੀਂ ਹਰਿਆਣਾ ਦੇ ਹਿਸਾਰ ’ਚ ਕੁਝ ਲੋਕਾਂ ਵੱਲੋਂ ਸਿੱਖ ਪਰਿਵਾਰ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਸਾਰ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖ਼ਾਲਸਾ ਅਤੇ ਬੀਬੀ ਅਮਰਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਕੋਆਰਡੀਨੇਟਰ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੂੰ ਲਗਾਇਆ ਗਿਆ ਹੈ। ਸ. ਬੇਦੀ ਅਨੁਸਾਰ ਇਹ ਸਬ-ਕਮੇਟੀ ਸਬੰਧਤ ਪਰਿਵਾਰ ਨਾਲ ਰਾਬਤਾ ਬਣ ਕੇ ਉਨ੍ਹਾਂ ਪਾਸੋਂ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਜਲਦ ਹੀ ਆਪਣੀ ਰਿਪੋਰਟ ਪੇਸ਼ ਕਰੇਗੀ।


