- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਣ ਅਭਿਨੰਦਨ ਦਾ ਅਰਥ ਹੀ ਬਦਲ ਜਾਵੇਗਾ : ਨਰਿੰਦਰ ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਦੇ ਅਭਿਨੰਦਨ ਦਾ ਅਰਥ ਹੁੰਦਾ ਸੀ ਸਵਾਗਤ ਅਤੇ ਹੁਣ ਅਭਿਨੰਦਨ ਦਾ ਅਰਥ ਹੀ ਬਦਲ ਜਾਵੇਗਾ| ਉਨ੍ਹਾਂ ਦੀ ਇਸ ਟਿੱਪਣੀ ਨੂੰ ਪਾਕਿਸਤਾਨ ਤੋਂ ਰਿਹਾਅ ਭਾਰਤੀ ਪਾਇਲਟ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ| ਮੋਦੀ ਨੇ ਇੱਥੇ ਇਕ ਪ੍ਰੋਗਰਾਮ ਦੌਰਾਨ ਕਿਹਾ,”ਭਾਰਤ ਦੀ ਤਾਕਤ ਹੈ ਕਿ ਉਹ ਡਿਕਸ਼ਨਰੀ ਦੇ ਸ਼ਬਦਾਂ ਦਾ ਅਰਥ ਬਦਲ ਦਿੰਦਾ ਹੈ| ਕਦੇ ਅਭਿਨੰਦਨ ਦਾ ਅਰਥ ਹੁੰਦਾ ਸੀ ਸਵਾਗਤ ਅਤੇ ਹੁਣ ਅਭਿਨੰਦਨ ਦਾ ਅਰਥ ਹੀ ਬਦਲ ਜਾਵੇਗਾ| ਪਾਕਿਸਤਾਨੀ ਜਹਾਜ਼ਾਂ ਵਲੋਂ ਭਾਰਤੀ ਹਵਾਈ ਸਰਹੱਦ ਦੀ ਉਲੰਘਣਾ ਦੌਰਾਨ ਸਾਹਸ ਦਾ ਪ੍ਰਦਰਸ਼ਨ ਕਰਨ ਵਾਲੇ ਵਿੰਗ ਕਮਾਂਡਰ ਅਭਿਨੰਦਨ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਤੋਂ ਦੇਸ਼ ਵਾਪਸ ਆਏ| ਉਨ੍ਹਾਂ ਦੀ ਵਾਪਸੀ ਤੋਂ ਪਹਿਲੇ ਦੇ ਕੁਝ ਘੰਟੇ ਸ਼ੱਕ ਨਾਲ ਭਰੇ ਰਹੇ| ਇਸ ਕਦਮ ਨੂੰ ਅੱਤਵਾਦ ਦਾ ਪਾਕਿਸਤਾਨ ਤੋਂ ਜਾਰੀ ਸਮਰਥਨ ਤੇ ਭਾਰਤ ਦੇ ਜਵਾਬ ਤੋਂ ਬਾਅਦ ਪੈਦਾ ਤਣਾਅ ਦੀ ਸਥਿਤੀ ਨੂੰ ਘੱਟ ਕਰਨ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਦੇ ਤੌਰ ਤੇ ਦੇਖਿਆ ਜਾ ਰਿਹਾ ਹੈ|


