- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਣ ਅਮਰੀਕਾ ਦੇ ਵੀਜ਼ਾ ਲਈ ਦੇਣੀ ਹੋਵੇਗੀ 5 ਸਾਲ ਦੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਣਕਾਰੀ
ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਹੁਣ ਵੀਜ਼ਾ ਦੇ ਨਿਯਮਾਂ ‘ਚ ਵੱਡਾ ਬਦਲਾਅ ਕਰ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਅਮਰੀਕਾ ਦਾ ਵੀਜ਼ਾ ਚਾਹੁਣ ਵਾਲੇ ਲੋਕਾਂ ਨੂੰ ਆਪਣੀ ਸੋਸ਼ਲ ਮੀਡੀਆ ਅਕਾਊਂਟ ਦੀ ਪੰਜ ਸਾਲਾਂ ਦੀ ਜਾਣਕਾਰੀ ਦੇਣੀ ਹੋਵੇਗੀ। ਇਸ ਦੇ ਨਾਲ ਹੀ ਵੀਜ਼ਾ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦਾ ਨਾਮ, ਈ-ਮੇਲ ਐਡਰੈੱਸ ਅਤੇ ਫ਼ੋਨ ਨੰਬਰ ਵੀ ਦੇਣਾ ਹੋਵੇਗਾ। ਇਹ ਹੁਕਮ ਅਧਿਕਾਰਤ ਤੌਰ ‘ਤੇ ਜਾਰੀ ਹੋ ਚੁੱਕਾ ਹੈ। ਜਾਣਕਾਰੀ ਅਨੁਸਾਰ, ਇਹ ਪ੍ਰਸਤਾਵ ਪਿਛਲੇ ਸਾਲ ਸਾਹਮਣੇ ਆਇਆ ਸੀ ਤਦ ਪ੍ਰਸ਼ਾਸਨ ਨੇ ਇਹ ਕਿਹਾ ਸੀ ਕਿ ਇਸ ਫ਼ੈਸਲੇ ਨਾਲ ਹਰ ਸਾਲ ਤਕਰੀਬਨ 1.47 ਕਰੋੜ ਲੋਕ ਪ੍ਰਭਾਵਿਤ ਹੋਣਗੇ, ਪਰ ਹੁਣ ਮਤੇ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਨਵੇਂ ਨਿਯਮ ਅਨੁਸਾਰ, ਕੇਝ ਕੂਟਨੀਤਕ ਅਤੇ ਅਧਿਕਾਰਕ ਵੀਜ਼ਾ ਬਿਨੈਕਾਰਾਂ ਨੂੰ ਛੂਟ ਦਿੱਤੀ ਗਈ ਹੈ, ਪਰ ਅਮਰੀਕਾ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਲਈ ਆਉਣ ਵਾਲੇ ਲੋਕਾਂ ਨੂੰ ਨਵੇਂ ਨਿਯਮਾਂ ਦੇ ਤਹਿਤ ਸਾਰੀ ਜਾਣਕਾਰੀ ਮੁਹੱਈਆ ਕਰਵਾਉਣੀ ਹੋਵੇਗੀ।


