ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ ‘ਚ 3 ਗ੍ਰਿਫਤਾਰ

ਹੁਸ਼ਿਆਰਪੁਰ – ਸ੍ਰੀ ਗੌਰਵ ਗਰਗ ਆਈ ਪੀ ਐੱਸ ਐੱਸ ਐੱਸ ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਦੀਸ਼ ਰਾਜ ਡੀ ਐੱਸ ਪੀ ਸਿਟੀ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਗੋਵਿੰਦਰ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਨੇ ਦੱਸਿਆ ਕਿ 8/9-2-2020 ਦੀ ਦਰਮਿਆਨੀ ਰਾਤ ਰਵੀ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਅੰਮ੍ਰਿਤ ਕਲੋਨੀ ਆਦਮਵਾਲ ਰੋਡ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਰਾਣੀ ਦੀ ਹੱਟੀ ਕਰਿਆਨਾ ਸਟੋਰ ਸ਼ੱਤਾਂ ਬਾਜ਼ਾਰ ਥਾਣਾ ਸਿਟੀ ਵਿੱਚ ਹੈ ਤੇ ਨਾ-ਮਾਲੂਮ ਵਿਅਕਤੀਆਂ ਵੱਲੋਂ ਉਸ ਦੀ ਦੁਕਾਨ ਦੇ ਸ਼ਟਰ ਨੂੰ ਲੱਗੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੇ ਨਾਮਾਲੂਮ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 59 ਮਿਤੀ10/3 2020 ਅ,ਧ,380,511 ਭ,ਦ,ਥਾਣਾ ਸਿਟੀ ਦਰਜ ਕੀਤਾ ਗਿਆ ਸੀ ਜੋ ਨਾਮਾਲੂਮ ਵਿਅਕਤੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਾਂਦੇ ਸਮੇਂ ਸ਼ਹਿਰ ਵਿੱਚ ਲੱਗੇ ਸੀ ਸੀ ਟੀ ਕੈਮਰਿਆਂ ਵਿੱਚ ਕੈਦ ਹੋ ਗਏ ਸੀ ਜਿਨ੍ਹਾਂ ਦੀ ਸ਼ਨਾਖ਼ਤ ਨੀਰਜ ਕੁਮਾਰ ਉਰਫ ਘੰਟੀ ਪੁੱਤਰ ਲਛਮਣ ਦਾਸ ਵਾਸੀ ਮੁਹੱਲਾ ਨਵੀਂ ਆਬਾਦੀ ਥਾਣਾ ਸਿਟੀ ਹੁਸ਼ਿਆਰਪੁਰ ਗਣੇਸ਼ ਕੁਮਾਰ ਉਰਫ਼ ਲੱਕੀ ਪੁੱਤਰ ਸੂਰਜ ਕੁਮਾਰ ਵਾਸੀ ਦਵੇਦੀ ਥਾਣਾ ਵਧਵਾਨੀ ਬਿਹਾਰ ਹਾਲ ਵਾਸੀ ਮਿਸ਼ਰਾ ਮੁਹੱਲਾ ਥਾਣਾ ਸਿਟੀ ਹੁਸ਼ਿਆਰਪੁਰ ਵਜੋਂ ਕਰਕੇ ਇਨ੍ਹਾਂ ਦੋਸ਼ੀਆਂ ਨੂੰ 11-3-2020 ਨੂੰ ਮੁਕੱਦਮਾ ਹਜਾ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਸ਼ਹਿਰ ਵਿੱਚ ਹੋਈਆਂ ਹੋਰ ਚੋਰੀਆਂ ਦੀਆਂ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ।

VIA PUNJAB